|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਵਿਖੇ ਵੰਡਰਲੈਂਡ ’ਚ ਮੌਜ ਮਸਤੀ ਕਰਨ ਆਏ 15 ਸਾਲਾ ਬੱਚੇ ਦੀ ਮੌਤ

ਨਿਊਜ਼ ਡੈਸਕ : ਜਲੰਧਰ ਵਿਖੇ ਨਕੋਦਰ ਰੋਡ ਸਥਿਤ ਵੰਡਰਲੈਂਡ ’ਚ ਇਕ ਬੱਚੇ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਬੱਚੇ ਦੀ ਪਛਾਣ ਭਿੰਦਾ ਪੁੱਤਰ ਨਛੱਤਰ ਵਾਸੀ ਚੱਕ ਵੈਂਡਲ ਦੇ ਰੂਪ ’ਚ ਹੋਈ ਹੈ। ਉਕਤ ਬੱਚੇ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੌਜ-ਮਸਤੀ ਕਰ ਰਿਹਾ ਸੀ ਕਿ ਇਸ ਦਰਮਿਆਨ ਅਚਾਨਕ ਉਸ ਦੀ ਮੌਤ ਹੋ ਗਈ।

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਵਿਖੇ ਵੰਡਰਲੈਂਡ ’ਚ ਮੌਜ ਮਸਤੀ ਕਰਨ ਆਏ 15 ਸਾਲਾ ਬੱਚੇ ਦੀ ਮੌਤ
📷 NRI Post Desk

ਨਿਊਜ਼ ਡੈਸਕ : ਜਲੰਧਰ ਵਿਖੇ ਨਕੋਦਰ ਰੋਡ ਸਥਿਤ ਵੰਡਰਲੈਂਡ ’ਚ ਇਕ ਬੱਚੇ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਬੱਚੇ ਦੀ ਪਛਾਣ ਭਿੰਦਾ ਪੁੱਤਰ ਨਛੱਤਰ ਵਾਸੀ ਚੱਕ ਵੈਂਡਲ ਦੇ ਰੂਪ ’ਚ ਹੋਈ ਹੈ। ਉਕਤ ਬੱਚੇ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੌਜ-ਮਸਤੀ ਕਰ ਰਿਹਾ ਸੀ ਕਿ ਇਸ ਦਰਮਿਆਨ ਅਚਾਨਕ ਉਸ ਦੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ ਲਾਂਬੜਾ ਥਾਣਾ ਦੇ ਐੱਸਐੱਚਓ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ। ਬੱਚਾ ਆਪਣੇ ਪੰਜ ਸਾਥੀਆਂ ਦੇ ਨਾਲ ਵੰਡਰਲੈਂਡ ਪਿਕਨਿਕ ਸਪਾਟ ’ਤੇ ਆਇਆ ਸੀ ਅਤੇ ਬੋਟਿੰਗ ਕਰਨ ਤੋਂ ਬਾਅਦ ਜਿਵੇਂ ਹੀ ਉਹ ਰੇਲਵੇ ਟਰੈਕ ’ਤੇ ਪਹੁੰਚਿਆ ਤਾਂ ਉਸ ਦੇ ਮੂੰਹ 'ਚੋਂ ਝੱਗ ਨਿਕਲਣ ਲੱਗ ਗਈ। ਮੌਕੇ ’ਤੇ ਤੁਰੰਤ ਲੋਕਾਂ ਨੇ ਉਸ ਨੂੰ ਨਿੱਜੀ ਹਸਪਤਾਲ ਇਲਾਜ ਲਈ ਪਹੁੰਚਾਇਆ ਪਰ ਉਸ ਦੀ ਮੌਤ ਹੋ ਚੁੱਕੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!