|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

17 ਸਾਲਾ ਨੌਜਵਾਨ ਨੇ ਨਸ਼ੇ ਕਰਕੇ 100 ਤੋਂ ਵੱਧ ਵਾਰ ਵੱਢ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਦੇ ਰਹਿਣ ਵਾਲੇ 17 ਸਾਲਾ ਲੜਕੇ ਨੂੰ ਨਸ਼ੇ ਦੀ ਅਜਿਹੀ ਲਤ ਲੱਗੀ ਹੋਈ ਹੈ ਕਿ ਬੀਤੀ ਰਾਤ ਉਸ ਨੇ ਬਲੇਡ ਨਾਲ 100 ਤੋਂ ਵੱਧ ਵਾਰ ਵੱਢ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਦਾਖ਼ਲ ਇੰਦਰਾ ਨਗਰੀ ਵਾਸੀ ਰੋਹਿਤ ਪੁੱਤਰ ਰਾਮ ਕਿਸ਼ਨ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
17 ਸਾਲਾ ਨੌਜਵਾਨ ਨੇ ਨਸ਼ੇ ਕਰਕੇ 100 ਤੋਂ ਵੱਧ ਵਾਰ ਵੱਢ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਦੇ ਰਹਿਣ ਵਾਲੇ 17 ਸਾਲਾ ਲੜਕੇ ਨੂੰ ਨਸ਼ੇ ਦੀ ਅਜਿਹੀ ਲਤ ਲੱਗੀ ਹੋਈ ਹੈ ਕਿ ਬੀਤੀ ਰਾਤ ਉਸ ਨੇ ਬਲੇਡ ਨਾਲ 100 ਤੋਂ ਵੱਧ ਵਾਰ ਵੱਢ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਦਾਖ਼ਲ ਇੰਦਰਾ ਨਗਰੀ ਵਾਸੀ ਰੋਹਿਤ ਪੁੱਤਰ ਰਾਮ ਕਿਸ਼ਨ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਫਾਸਟ ਫੂਡ ਦੀ ਰੇਹੜੀ ’ਤੇ ਕੰਮ ਕਰਦਾ ਹੈ, ਜਦਕਿ ਉਸ ਦਾ ਛੋਟਾ ਭਰਾ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਹੈ।

ਸੰਬੰਧਿਤ ਖ਼ਬਰਾਂ

ਬੀਤੀ ਰਾਤ ਵੀ ਉਸ ਦਾ ਭਰਾ ਨਸ਼ੇ 'ਚ ਧੁੱਤ ਹੋ ਕੇ ਆਪਣੇ-ਆਪ ਨੂੰ ਬਲੇਡ ਨਾਲ ਵੱਢ ਰਿਹਾ ਸੀ, ਜਦੋਂ ਉਸ ਨੇ ਆਪਣੇ ਭਰਾ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਨਸ਼ੇ ’ਚ ਧੁੱਤ ਉਸ ਨੇ ਉਸ ਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਲਾਜ ਅਧੀਨ ਰੋਹਿਤ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਭਵਿੱਖ ਦੇ ਹਨੇਰੇ ’ਚ ਡੁੱਬਣ ਕਾਰਨ ਬਹੁਤ ਚਿੰਤਤ ਹੈ। ਉਸ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ 'ਚ ਨਸ਼ਾ ਸਮੱਗਲਿੰਗ ਕਰਨ ਵਾਲੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਸ ਦੇ ਭਰਾ ਨੂੰ ਨਸ਼ਾ ਛੁਡਾਊ ਕੇਂਦਰ 'ਚ ਦਾਖ਼ਲ ਕਰਵਾਇਆ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!