|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿੰਡ ਮਹਿਲ ਖੁਰਦ ਨੇੜੇ ਵਾਪਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

ਮਹਿਲਾ ਕਲਾਂ (ਨੇਹਾ): ਇਥੇ ਪਿੰਡ ਮਹਿਲ ਖੁਰਦ ਵਿਚ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਖੇਤਾਂ ਵਿੱਚ ਪਲਟ ਗਈ। ਹਾਦਸੇ ਵਿੱਚ ਕਰੀਬ 15 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿੱਚੋਂ ਨਰਸਿੰਗ ਕਾਲਜ ਅਤੇ ਸਕੂਲ ਦੀਆਂ ਵਿਦਿਆਰਥਣਾਂ ਦੀ ਗਿਣਤੀ ਜ਼ਿਆਦਾ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਦੋ ਦੀ ਹ

NRI Post Desk · 310 ਦਿਨ ਪਹਿਲਾਂ · ਅੱਪਡੇਟ 310 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਿੰਡ ਮਹਿਲ ਖੁਰਦ ਨੇੜੇ ਵਾਪਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
📷 NRI Post Desk

ਮਹਿਲਾ ਕਲਾਂ (ਨੇਹਾ): ਇਥੇ ਪਿੰਡ ਮਹਿਲ ਖੁਰਦ ਵਿਚ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਖੇਤਾਂ ਵਿੱਚ ਪਲਟ ਗਈ। ਹਾਦਸੇ ਵਿੱਚ ਕਰੀਬ 15 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿੱਚੋਂ ਨਰਸਿੰਗ ਕਾਲਜ ਅਤੇ ਸਕੂਲ ਦੀਆਂ ਵਿਦਿਆਰਥਣਾਂ ਦੀ ਗਿਣਤੀ ਜ਼ਿਆਦਾ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਰਕੇ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਹਾਦਸੇ ਦਾ ਕਾਰਨ ਧੁੰਦ ਤੇ ਓਵਰਟੇਕ ਕਰਦੇ ਸਮੇਂ ਲੁੱਕ ਦੇ ਭਰੇ ਟਿੱਪਰ ਸਮੇਤ ਬੱਸ ਡਰਾਈਵਰ ਦੀ ਲਾਪਰਵਾਹੀ ਦੱਸਿਆ ਜਾ ਰਿਹਾ ਹੈ। ਉਂਝ ਜਾਂਚ ਤੋਂ ਬਾਅਦ ਹੀ ਹਾਦਸੇ ਦਾ ਅਸਲ ਕਾਰਨ ਪਤਾ ਲੱਗੇਗਾ। ਸਰਕਾਰੀ ਹਸਪਤਾਲ ਮਹਿਲ ਕਲਾਂ ਦੀ ਡਾਕਟਰ ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ 14 ਦੇ ਕਰੀਬ ਜ਼ਖਮੀ ਪਹੁੰਚੇ ਹਨ, ਜਿਨਾਂ ਵਿੱਚੋਂ ਦੋ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!