|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਨੂੰ ਲੈ ਕੇ ਮੋਦੀ ਦੀ ਕੈਬਨਿਟ ਬੈਠਕ 'ਚ ਹੋ ਸਕਦਾ ਵੱਡਾ ਐਲਾਨ

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ ਯਾਨੀ ਕੱਲ ਕੈਬਨਿਟ ਬੈਠਕ ਹੋਵੇਗੀ। ਇਸ ਬੈਠਕ ਵਿੱਚ ਕਈ ਮਹੱਤਵਪੂਰਣ ਫੈਸਲੇ ਲਏ ਜਾ ਸਕਦੇ ਹਨ। ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਮੋਦੀ ਸਰਕਾਰ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਬੈਠਕ ਵਿੱਚ ਕਣਕ ਅਤੇ ਹੋਰ ਫਸਲਾਂ 'ਤੇ ਐੱਮ.ਐੱਸ.ਪੀ. ਵ

NRI Post Desk · 1906 ਦਿਨ ਪਹਿਲਾਂ · ਅੱਪਡੇਟ 1906 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਨੂੰ ਲੈ ਕੇ ਮੋਦੀ ਦੀ ਕੈਬਨਿਟ ਬੈਠਕ 'ਚ ਹੋ ਸਕਦਾ ਵੱਡਾ ਐਲਾਨ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ ਯਾਨੀ ਕੱਲ ਕੈਬਨਿਟ ਬੈਠਕ ਹੋਵੇਗੀ। ਇਸ ਬੈਠਕ ਵਿੱਚ ਕਈ ਮਹੱਤਵਪੂਰਣ ਫੈਸਲੇ ਲਏ ਜਾ ਸਕਦੇ ਹਨ। ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਮੋਦੀ ਸਰਕਾਰ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਬੈਠਕ ਵਿੱਚ ਕਣਕ ਅਤੇ ਹੋਰ ਫਸਲਾਂ 'ਤੇ ਐੱਮ.ਐੱਸ.ਪੀ. ਵਧਾਉਣ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਪੀ.ਐੱਮ. ਮੋਦੀ ਦੇ ਘਰ ਹੋਣ ਵਾਲੀ ਇਸ ਬੈਠਕ ਵਿੱਚ ਟੈਲੀਕਾਮ ਅਤੇ ਟੈਕਸਟਾਈਲ ਸੈਕਟਰ ਲਈ ਰਾਹਤ ਪੈਕੇਜ ਦੇਣ ਲਈ ਵੀ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕਿਸਾਨਾਂ ਦਾ 9 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਜਾਰੀ ਹੈ। ਇਹੀ ਨਹੀਂ ਹਾਲ ਦੇ ਦਿਨਾਂ ਵਿੱਚ ਕਿਸਾਨ ਸੰਗਠਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਹੈ।

ਅੱਜ ਹੀ ਕਿਸਾਨ ਸੰਗਠਨਾਂ ਨੇ ਹਰਿਆਣਾ ਦੇ ਕਰਨਾਲ ਵਿੱਚ ਮਹਾਪੰਚਾਇਤ ਤੋਂ ਬਾਅਦ ਮਿੰਨੀ ਸਕੱਤਰੇਤ ਤੱਕ ਮਾਰਚ ਕੱਢਿਆ। ਅੰਦੋਲਨਕਾਰੀ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!