|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਲਿਆ ਗਿਆ ਇਹ ਫ਼ੈਸਲਾ

ਮਿਸੀਸਾਗਾ ਡੈਸਕ (Vikram Sehajpal) : ਕੈਨੇਡਾ ਦੇ ਮਿਸੀਸਾਗਾ ਅਤੇ ਬਰੈਂਪਟਨ 'ਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲੀ ਬੱਸਾਂ ਵਿੱਚ 'ਸਟੌਪ-ਆਰਮ' ਕੈਮਰੇ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਫਰਵਰੀ 2000 ਵਿੱਚ ਐਡਮ ਰੇਂਜਰ ਨਾਂ ਦੇ ਇੱਕ ਪੰਜ ਸਾਲਾ ਬੱਚੇ ਦੀ ਉਸ ਵੇਲੇ ਮੌਤ ਹੋ ਗਈ ਸੀ, ਜਦੋਂ ਉਹ ਉਨਟਾਰੀਓ ਦੇ ਮਾਟਾਵਾ ਵਿੱਚ ਸਥਿਤ ਆਪ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਿਸੀਸਾਗਾ ਡੈਸਕ (Vikram Sehajpal) : ਕੈਨੇਡਾ ਦੇ ਮਿਸੀਸਾਗਾ ਅਤੇ ਬਰੈਂਪਟਨ 'ਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲੀ ਬੱਸਾਂ ਵਿੱਚ 'ਸਟੌਪ-ਆਰਮ' ਕੈਮਰੇ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਫਰਵਰੀ 2000 ਵਿੱਚ ਐਡਮ ਰੇਂਜਰ ਨਾਂ ਦੇ ਇੱਕ ਪੰਜ ਸਾਲਾ ਬੱਚੇ ਦੀ ਉਸ ਵੇਲੇ ਮੌਤ ਹੋ ਗਈ ਸੀ, ਜਦੋਂ ਉਹ ਉਨਟਾਰੀਓ ਦੇ ਮਾਟਾਵਾ ਵਿੱਚ ਸਥਿਤ ਆਪਣੇ ਘਰ ਦੇ ਅੱਗੇ ਸਕੂਲੀ ਬੱਸ ਵਿੱਚੋਂ ਉਤਰ ਰਿਹਾ ਸੀ।

ਸੰਬੰਧਿਤ ਖ਼ਬਰਾਂ

ਇਹੋ ਜਿਹੇ ਹਾਦਸੇ ਦੁਬਾਰਾ ਨਾ ਵਾਪਰ ਇਸ ਲਈ ਐਡਮ ਦੇ ਪਰਿਵਾਰ ਨੇ ਸੂਬੇ ਭਰ ਵਿੱਚ ਸਕੂਲੀ ਬੱਸਾਂ 'ਤੇ 'ਸਟੌਮ-ਆਰਮ' ਕੈਮਰੇ ਲਾਉਣ ਸਬੰਧੀ ਮੁਹਿੰਮ ਚਲਾਈ ਹੈ, ਜਿਸ ਦਾ ਨਾਂ 'ਲੈਟਸ ਰਿਮੈਂਬਰ ਐਡਮ ਕੰਪੇਨ' ਰੱਖਿਆ ਗਿਆ। ਪੀਲ ਰੀਜਨਲ ਕੌਂਸਲ ਵੱਲੋਂ 12 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਇਸ ਮੁਹਿੰਮ ਦੇ ਸਮਰਥਨ ਵਿੱਚ ਫ਼ੈਸਲਾ ਲਿਆ ਗਿਆ। ਦਸਣਯੋਗ ਹੈ ਕਿ ਪੀਲ ਅਤੇ ਇਸ ਦੀਆਂ ਮਿਉਂਸਪੈਲਟੀਜ਼ ਨੇ ਸਕੂਲੀ ਬੋਰਡਾਂ ਦੇ ਸਹਿਯੋਗ ਨਾਲ ਤਕਨੀਕ ਦਾ ਪ੍ਰਬੰਧ ਕਰਨ ਅਤੇ ਨਿਯਮਾਂ ਦੇ ਵਿਕਾਸ 'ਚ ਸੂਬੇ ਦੀ ਸਹਾਇਤਾ ਕਰਨ ਦੀ ਜ਼ਿੰਮੇਵਾਰੀ ਲਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!