|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਹਾਰਨਪੁਰ ਤੋਂ ਦਿੱਲੀ ਜਾ ਰਹੀ ਯਾਤਰੀ ਰੇਲ 'ਚ ਲੱਗੀ ਭਿਆਨਕ ਅੱਗ, ਜਾਨੀ ਬਚਾਅ, ਪਰ...

ਨਿਊਜ਼ ਡੈਸਕ : ਉੱਤਰ ਪ੍ਰਦੇਸ਼ ਦੇ ਮੇਰਠ 'ਚ ਦੌਰਾਲਾ ਰੇਲਵੇ ਸਟੇਸ਼ਨ 'ਤੇ ਸਹਾਰਨਪੁਰ ਤੋਂ ਦਿੱਲੀ ਜਾਣ ਵਾਲੀ ਇਕ ਪੈਸੇਂਜਰ ਰੇਲ ਦੇ 2 ਡੱਬਿਆਂ 'ਚ ਭਿਆਨਕ ਅੱਗ ਲੱਗਣ ਨਾਲ ਭੱਜ-ਦੌੜ ਪੈ ਗਈ। ਹਾਲਾਂਕਿ ਇਸ ਹਾਦਸੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਰੇਲਵੇ ਦੇ ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਪਰ ਰੇਲ ਦੇ ਦੌਰਾਲਾ ਸਟੇਸ਼ਨ 'ਤੇ ਖੜ੍ਹੇ ਹੋਣ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਹਾਰਨਪੁਰ ਤੋਂ ਦਿੱਲੀ ਜਾ ਰਹੀ ਯਾਤਰੀ ਰੇਲ 'ਚ ਲੱਗੀ ਭਿਆਨਕ ਅੱਗ, ਜਾਨੀ ਬਚਾਅ, ਪਰ...
📷 NRI Post Desk

ਨਿਊਜ਼ ਡੈਸਕ : ਉੱਤਰ ਪ੍ਰਦੇਸ਼ ਦੇ ਮੇਰਠ 'ਚ ਦੌਰਾਲਾ ਰੇਲਵੇ ਸਟੇਸ਼ਨ 'ਤੇ ਸਹਾਰਨਪੁਰ ਤੋਂ ਦਿੱਲੀ ਜਾਣ ਵਾਲੀ ਇਕ ਪੈਸੇਂਜਰ ਰੇਲ ਦੇ 2 ਡੱਬਿਆਂ 'ਚ ਭਿਆਨਕ ਅੱਗ ਲੱਗਣ ਨਾਲ ਭੱਜ-ਦੌੜ ਪੈ ਗਈ। ਹਾਲਾਂਕਿ ਇਸ ਹਾਦਸੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਰੇਲਵੇ ਦੇ ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਪਰ ਰੇਲ ਦੇ ਦੌਰਾਲਾ ਸਟੇਸ਼ਨ 'ਤੇ ਖੜ੍ਹੇ ਹੋਣ ਕਾਰਨ ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ।

ਸੰਬੰਧਿਤ ਖ਼ਬਰਾਂ

ਪੁਲਸ ਅਨੁਸਾਰ ਸਹਾਰਨਪੁਰ ਪੈਸੇਂਜਰ ਦੌਰਾਲਾ ਸਟੇਸ਼ਨ 'ਤੇ ਸ਼ਨੀਵਾਰ ਸਵੇਰੇ 7.10 ਵਜੇ ਪਹੁੰਚਣੀ ਸੀ ਅਤੇ ਆਮ ਤੌਰ 'ਤੇ ਰੋਜ਼ਾਨਾ ਯਾਤਰੀ ਸਟੇਸ਼ਨ 'ਤੇ ਮੌਜੂਦ ਸਨ। ਸਟੇਸ਼ਨ ਪਹੁੰਚਦੇ ਹੀ ਅਚਾਨਕ ਰੇਲ ਦੇ 2 ਡੱਬਿਆਂ 'ਚੋਂ ਧੂੰਆਂ ਨਿਕਲਦਾ ਹੋਇਆ ਦਿਖਾਈ ਦਿੱਤਾ। ਰੇਲਵੇ ਅਧਿਕਾਰੀਆਂ ਨੇ ਤੁਰੰਤ ਦੋਵੇਂ ਅੱਗ ਪ੍ਰਭਾਵਿਤ ਡੱਬਿਆਂ 'ਚੋਂ ਯਾਤਰੀਆਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ। ਮੌਕੇ 'ਤੇ ਭੱਜ-ਦੌੜ ਵਰਗੇ ਹਾਲਾਤ ਬਣ ਗਏ ਪਰ ਕਈ ਯਾਤਰੀਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਾ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!