|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ 'ਚ ਕੁੜੀ ਨੂੰ ਹੋਇਆ ਕੁੜੀ ਨਾਲ ਪਿਆਰ - ਵਿਆਹ ਤੱਕ ਪੋਹੁੰਚੀ ਗੱਲ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਕੁੜੀ ਨੂੰ ਕੁੜੀ ਨਾਲ ਪਿਆਰ ਹੋ ਗਿਆ। ਪਿਆਰ ਇਸ ਹੱਦ ਤੱਕ ਹੋਇਆ ਕਿ ਗੱਲ ਵਿਆਹ ਤੱਕ ਪਹੁੰਚ ਗਈ ਪਰ ਜਿਵੇਂ ਹੀ ਸੰਦੀਪ ਦੀ ਮਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਵਿਚ ਪੁਲਸ ਨੇ ਇਸ ਵਿਆਹ ਨੂੰ ਰੁਕਵਾ ਦਿੱਤਾ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਕੁੜੀ ਨੂੰ ਕੁੜੀ ਨਾਲ ਪਿਆਰ ਹੋ ਗਿਆ। ਪਿਆਰ ਇਸ ਹੱਦ ਤੱਕ ਹੋਇਆ ਕਿ ਗੱਲ ਵਿਆਹ ਤੱਕ ਪਹੁੰਚ ਗਈ ਪਰ ਜਿਵੇਂ ਹੀ ਸੰਦੀਪ ਦੀ ਮਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਵਿਚ ਪੁਲਸ ਨੇ ਇਸ ਵਿਆਹ ਨੂੰ ਰੁਕਵਾ ਦਿੱਤਾ। ਇਹੀ ਨਹੀਂ ਪੁਲਸ ਸੰਦੀਪ ਨੂੰ ਲੈ ਕੇ ਥਾਣੇ ਆ ਗਈ। ਸੰਦੀਪ ਦਾ ਕਹਿਣਾ ਹੈ ਕਿ ਉਹ ਅਮਨ ਨਾਲ ਨੌਕਰੀ ਕਰਦੀ ਸੀ ਅਤੇ ਇਸ ਦੌਰਾਨ ਉਸ ਨੂੰ ਅਮਨ ਨਾਲ ਪਿਆਰ ਹੋ ਗਿਆ ਅਤੇ ਹੁਣ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਹੈ।

ਸੰਬੰਧਿਤ ਖ਼ਬਰਾਂ

ਸੰਦੀਪ ਨੇ ਕਿਹਾ ਕਿ ਉਨ੍ਹਾਂ ਵਿਚਾਲੇ ਪਿਛਲੇ 4 ਸਾਲਾਂ ਤੋਂ ਪਿਆਰ ਚੱਲ ਰਿਹਾ ਹੈ। ਉਹ ਦੋਵੇਂ ਇਕ-ਦੂਜੇ ਨਾਲ ਵਿਆਹ ਕਰਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਪਰਿਵਾਰ ਨੂੰ ਇਹ ਮਨਜੂਰ ਨਹੀਂ ਹੈ, ਜਿਸ ਕਾਰਨ ਉਨ੍ਹਾਂ ਦੋਵਾਂ ਨੂੰ ਆਪਣੇ-ਆਪਣੇ ਘਰ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਸੰਦੀਪ ਨੇ ਕਿਹਾ ਕਿ ਪਹਿਲਾਂ ਜਦੋਂ ਉਸ ਨੇ ਅਮਨ ਨੂੰ ਪਰਪੋਜ਼ ਕੀਤਾ ਸੀ ਤਾਂ ਉਸ ਨੇ ਪਰਿਵਾਰ ਦੇ ਡਰ ਤੋਂ ਨਾਂਹ ਕਰ ਦਿੱਤੀ ਸੀ ਪਰ ਉਹ ਇਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਘਰੋਂ ਵੀ 4 ਵਾਰ ਦੌੜ ਚੁੱਕੇ ਹਨ।

ਘਰੋਂ ਦੌੜਨ ਦੇ ਚੱਕਰ ਵਿਚ ਸੰਦੀਪ ਦੀ ਬਾਂਹ ਵੀ ਟੁੱਟ ਚੁੱਕੀ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਅਮਨ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਉਸ ਦਾ ਕਹਿਣਾ ਹੈ ਕਿ ਸੰਦੀਪ ਉਸ ਦੀ ਚੰਗੀ ਦੋਸਤ ਹੈ ਪਰ ਉਹ ਉਸ ਨਾਲ ਵਿਆਹ ਨਹੀਂ ਕਰਾਉਣਾ ਚਾਹੁੰਦੀ। ਉਥੇ ਹੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੁੜੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!