|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਿਨ ਦਿਹਾੜੇ ਮੋਗਾ 'ਚ ਵਾਪਰੀ ਵੱਡੀ ਵਾਰਦਾਤ

ਮੋਗਾ (ਨੇਹਾ): ਮੋਗਾ ਵਿਚ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਹੁਣ ਉਹ ਚਿੱਟੇ ਦਿਨ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਡਰਦੇ। ਤਾਜ਼ਾ ਮਾਮਲਾ ਪਿੰਡ ਲੰਗਿਆਣਾ ਦਾ ਸਾਹਮਣੇ ਆਇਆ ਹੈ, ਜਿੱਥੇ ਅੱਜ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੀ ਬਜ਼ੁਰਗ ਔਰਤ ਨੂੰ ਲੁਟੇਰਿਆਂ ਨੇ ਸ਼ਰਆਮ ਆਪਣਾ ਸ਼ਿਕਾਰ ਬਣਾਇਆ। ਦੋ ਨੌਜਵਾਨ ਮਹਿਲਾ ਦੀ ਕੰਨ ਵਿਚੋਂ ਬਾਲੀਆਂ

NRI Post Desk · 430 ਦਿਨ ਪਹਿਲਾਂ · ਅੱਪਡੇਟ 430 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿਨ ਦਿਹਾੜੇ ਮੋਗਾ 'ਚ ਵਾਪਰੀ ਵੱਡੀ ਵਾਰਦਾਤ
📷 NRI Post Desk

ਮੋਗਾ (ਨੇਹਾ): ਮੋਗਾ ਵਿਚ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਹੁਣ ਉਹ ਚਿੱਟੇ ਦਿਨ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਡਰਦੇ। ਤਾਜ਼ਾ ਮਾਮਲਾ ਪਿੰਡ ਲੰਗਿਆਣਾ ਦਾ ਸਾਹਮਣੇ ਆਇਆ ਹੈ, ਜਿੱਥੇ ਅੱਜ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੀ ਬਜ਼ੁਰਗ ਔਰਤ ਨੂੰ ਲੁਟੇਰਿਆਂ ਨੇ ਸ਼ਰਆਮ ਆਪਣਾ ਸ਼ਿਕਾਰ ਬਣਾਇਆ। ਦੋ ਨੌਜਵਾਨ ਮਹਿਲਾ ਦੀ ਕੰਨ ਵਿਚੋਂ ਬਾਲੀਆਂ ਲਾਹ ਕੇ ਫਰਾਰ ਹੋ ਗਏ।

ਸੰਬੰਧਿਤ ਖ਼ਬਰਾਂ

ਲੁੱਟ ਦੀ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਜਿਸ ਵਿਚ ਸ਼ਰੇਆਮ ਨਜ਼ਰ ਆ ਰਿਹਾ ਹੈ ਕਿ ਕਿਵੇਂ ਇਕ ਨੌਜਵਾਨ ਮੋਟਰਸਾਈਕਲ ਸਟਾਰਟ ਕਰਕੇ ਖੜਾ ਰਹਿੰਦਾ ਹੈ ਅਤੇ ਦੂਸਰਾ ਨੌਜਵਾਨ ਬਜ਼ੁਰਗ ਮਹਿਲਾ ਤੇ ਕੰਨਾਂ ਵਿਚੋਂ ਬਾਲੀਆਂ ਖਿੱਚ ਕੇ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!