|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਘਰ 'ਚ ਦਾਖ਼ਲ ਹੋ ਕੇ ਵਿਅਕਤੀ ਤੇ ਅਣਪਛਾਤਿਆਂ ਵਲੋਂ ਕਿਰਪਾਨਾਂ ਨਾਲ ਹਮਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘਰ 'ਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਕਿਰਪਾਨਾਂ ਨਾਲ ਹਮਲਾ ਕਰਨ 'ਤੇ ਪੁਲਿਸ ਨੇ ਦੋ ਲੋਕਾਂ ਨੂੰ ਨਾਮਜ਼ਦ ਕੀਤਾ ਹੈ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਚੀਮਾ ਨੇ ਬਿਆਨ ਦਰਜ ਕਰਵਾਏ ਕਿ ਮੈਂ ਆਪਣੇ ਘਰ 'ਚ ਇਕੱਲਾ ਸੀ, ਦਰਵਾਜ਼ਾ ਖੜਕਿਆ ਅਤੇ ਜਦੋ

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਰ 'ਚ ਦਾਖ਼ਲ ਹੋ ਕੇ ਵਿਅਕਤੀ ਤੇ ਅਣਪਛਾਤਿਆਂ ਵਲੋਂ ਕਿਰਪਾਨਾਂ ਨਾਲ ਹਮਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘਰ 'ਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਕਿਰਪਾਨਾਂ ਨਾਲ ਹਮਲਾ ਕਰਨ 'ਤੇ ਪੁਲਿਸ ਨੇ ਦੋ ਲੋਕਾਂ ਨੂੰ ਨਾਮਜ਼ਦ ਕੀਤਾ ਹੈ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਚੀਮਾ ਨੇ ਬਿਆਨ ਦਰਜ ਕਰਵਾਏ ਕਿ ਮੈਂ ਆਪਣੇ ਘਰ 'ਚ ਇਕੱਲਾ ਸੀ, ਦਰਵਾਜ਼ਾ ਖੜਕਿਆ ਅਤੇ ਜਦੋਂ ਮੈਂ ਗੇਟ ਖੋਲ੍ਹਿਆ ਤਾਂ ਪੰਜ ਅਣਪਛਾਤੇ ਵਿਅਕਤੀ ਜੋ ਕਿ ਇਕ ਕਾਰ 'ਚ ਆਏ ਸਨ, ਗੇਟ ਦੇ ਬਾਹਰ ਖੜ੍ਹੇ ਸਨ, ਉਨ੍ਹਾਂ 'ਚੋਂ ਦੋ ਵਿਅਕਤੀ ਜ਼ਬਰਦਸਤੀ ਧੱਕੇ ਨਾਲ ਘਰ 'ਚ ਦਾਖ਼ਲ ਹੋ ਗਏ, ਜਿਨ੍ਹਾਂ ਨੇ ਕਿਰਪਾਨਾਂ ਫੜ੍ਹੀਆਂ ਹੋਈਆਂ ਸਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਬਲਰਾਜ ਸਿੰਘ ਵਾਸੀ ਜਗਰਾਓਂ ਹਾਲ ਆਬਾਦ ਇੰਗਲੈਂਡ, ਰਾਜਾ ਸਿੰਘ ਕਬੱਡੀ ਖਿਡਾਰੀ ਰਾਏਸਰ ਅਤੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!