|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜੇਈ ਸਣੇ ਇਕ ਵਿਅਕਤੀ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਚੜ੍ਹਿਆ ਵਿਜੀਲੈਂਸ ਹੱਥੇ

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀਐੱਸਪੀਸੀਐੱਲ ਦੇ ਇਕ ਜੂਨੀਅਰ ਇੰਜੀਨੀਅਰ (ਜੇਈ) ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐੱਸਏਐੱਸ ਨਗਰ ਜ਼ਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀਐੱਸਪੀਸੀਐੱਲ ਦੇ ਦਫਤਰ 'ਚ ਤਾਇਨਾਤ ਜੇ.ਈ ਮ

NRI Post Desk · 1801 ਦਿਨ ਪਹਿਲਾਂ · ਅੱਪਡੇਟ 1801 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਈ ਸਣੇ ਇਕ ਵਿਅਕਤੀ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਚੜ੍ਹਿਆ ਵਿਜੀਲੈਂਸ ਹੱਥੇ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀਐੱਸਪੀਸੀਐੱਲ ਦੇ ਇਕ ਜੂਨੀਅਰ ਇੰਜੀਨੀਅਰ (ਜੇਈ) ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐੱਸਏਐੱਸ ਨਗਰ ਜ਼ਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀਐੱਸਪੀਸੀਐੱਲ ਦੇ ਦਫਤਰ 'ਚ ਤਾਇਨਾਤ ਜੇ.ਈ ਮਲਕੀਤ ਸਿੰਘ ਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸ਼ਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ, ਐੱਸਏਐੱਸ ਨਗਰ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸੰਬੰਧਿਤ ਖ਼ਬਰਾਂ

ਪਿੰਡ ਖੇਲਣ 'ਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇਈ ਉਸ ਦੀ ਆਟਾ ਚੱਕੀ 'ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!