|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਚੱਲ ਰਹੇ ਸਾਰੇ ਕਾਰਜਾਂ ਦੀ ਲਗਾਤਾਰ ਨਿਗਰ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਚੱਲ ਰਹੇ ਸਾਰੇ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਨਾਂ ਨੂੰ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ। ਇਸ ਦੌਰਾਨ ਉਨਾਂ ਪੁਲਿਸ, ਡਰੇਨੇਜ, ਟ੍ਰਾਂਸਪੋਰਟ, ਪਾਵਰਕਾਮ ਅਤੇ ਸਥਾਨਕ ਸਰਕਾਰਾਂ ਆਦਿ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਸ਼ਹਿਰ ਦੀ ਖੂਬਸੂਰਤੀ ਅਤੇ ਸਜਾਵਟ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸੇ ਤਰਾਂ ਉਨਾਂ ਲਗਾਏ ਜਾਣ ਵਾਲੇ ਲੰਗਰਾਂ ਅਤੇ ਪਾਰਕਿੰਗ ਲਈ ਨਿਰਧਾਰਤ ਕੀਤੀਆਂ ਥਾਵਾਂ 'ਤੇ ਬਿਜਲੀ ਦੇ ਪੁਖਤਾ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ ਪਾਰਕਿੰਗ ਅਤੇ ਲੰਗਰਾਂ ਵਾਲੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਉਥੇ ਲਾਈਨਾਂ, ਝੰਡੀਆਂ ਅਤੇ ਬੋਰਡ ਲਗਾਉਣ ਦੀ ਵੀ ਹਦਾਇਤ ਕੀਤੀ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਪੰਜਾਬੀ ਅਤੇ ਅੰਗਰੇਜ਼ੀ ਵਿਚ ਗੁਰੂ ਸਾਹਿਬ ਦੀਆਂ ਉਦਾਸੀਆਂ ਅਤੇ ਪਵਿੱਤਰ ਨਗਰੀ ਵਿਚਲੇ ਗੁਰਦੁਆਰਾ ਸਾਹਿਬਾਨ ਦੀ ਜਾਣਕਾਰੀ ਦਿੰਦੇ ਵੱਡੇ ਬੋਰਡ ਲਗਾਏ ਜਾਣਗੇ। ਇਸੇ ਤਰਾਂ ਉਨਾਂ ਬੇਈਂ ਦੇ ਘਾਟ 'ਤੇ ਲਗਾਈਆਂ ਜਾਣ ਵਾਲੀਆਂ ਲਾਈਟਾਂ ਅਤੇ ਸਟੀਲ ਰੇਲਿੰਗ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਫੌਰਨ ਉਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਤਾਂ ਜੋ ਉਸ ਦਾ ਪੁਖਤਾ ਹੱਲ ਕੱਢਿਆ ਜਾ ਸਕੇ। ਇਸ ਤੋਂ ਬਾਅਦ ਉਨਾਂ ਤਿਆਰ ਕੀਤੇ ਜਾਣ ਵਾਲੇ ਆਟੋ ਵੇਅ ਦਾ ਮੋਕਾ ਵੀ ਵੇਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਪੀ ਸ੍ਰੀ ਤੇਜਬੀਰ ਸਿੰਘ ਹੁੰਦਲ, ਐਸ. ਡੀ. ਐਮ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਸ. ਵਿਸ਼ਾਲਜੀਤ ਸਿੰਘ, ਤਹਿਸੀਲਦਾਰ ਮੈਡਮ ਸੀਮਾ ਸਿੰਘ, ਬੀ. ਡੀ. ਪੀ. ਓ ਸ. ਗੁਰਪ੍ਰੀਤ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ. ਦਿਲਬਾਗ ਸਿੰਘ, ਸ. ਸਤਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!