|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਧੀਕ ਜ਼ਿਲਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਕਪੂਰਥਲਾ : ਲੋਕ ਸਭਾ ਚੋਣਾਂ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੀ 23 ਮਈ ਨੂੰ ਹੋਣ ਵਾਲੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਸ੍ਰੀ ਰਾਹੁਲ ਚਾਬਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਲੋਕ ਸਭਾ ਹਲਕੇ 005-ਹੁਸ਼ਿਆਰਪੁਰ ਵ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਲੋਕ ਸਭਾ ਚੋਣਾਂ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੀ 23 ਮਈ ਨੂੰ ਹੋਣ ਵਾਲੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਸ੍ਰੀ ਰਾਹੁਲ ਚਾਬਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਲੋਕ ਸਭਾ ਹਲਕੇ 005-ਹੁਸ਼ਿਆਰਪੁਰ ਵਿਚ ਪੈਂਦੇ ਕਪੂਰਥਲਾ ਜ਼ਿਲੇ ਦੇ ਵਿਧਾਨ ਸਭਾ ਹਲਕਿਆਂ 26-ਭੁਲੱਥ ਅਤੇ 29-ਫਗਵਾੜਾ ਦੀ ਵੋਟਾਂ ਦੀ ਗਿਣਤੀ ਗਰਾਊਂਡ ਫਲੋਰ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ. ਟੀ. ਆਈ, ਹੁਸ਼ਿਆਰਪੁਰ ਵਿਖੇ ਹੋਵੇਗੀ।

ਸੰਬੰਧਿਤ ਖ਼ਬਰਾਂ

ਇਸੇ ਤਰਾਂ ਲੋਕ ਸਭਾ ਹਲਕਾ 003-ਖਡੂਰ ਸਾਹਿਬ ਵਿਚ ਪੈਂਦੇ ਜ਼ਿਲੇ ਦੇ ਵਿਧਾਨ ਸਭਾ ਹਲਕਿਆਂ 27-ਕਪੂਰਥਲਾ ਅਤੇ 28-ਸੁਲਤਾਨਪੁਰ ਲੋਧੀ ਦੀ ਗਿਣਤੀ ਵਿਰਸਾ ਵਿਹਾਰ ਕਪੂਰਥਲਾ ਵਿਖੇ ਹੋਵੇਗੀ ਅਤੇ ਇਸ ਲਈ ਕ੍ਰਮਵਾਰ ਗਰਾਊਂਡ ਫਲੋਰ ਅਤੇ ਫਸਟ ਫਲੋਰ 'ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਮੁਖਤਿਆਰ ਸਿੰਘ, ਕਾਂਗਰਸ ਵੱਲੋਂ ਸ੍ਰੀ ਅਵਿਨਾਸ਼ ਗੁਪਤਾ, ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਧਰਮ ਪਾਲ ਮਹਾਜਨ, ਸ੍ਰੀ ਅਸ਼ੋਕ ਮਾਹਲਾ ਤੇ ਸ੍ਰੀ ਸੁਸ਼ੀਲ ਭਾਟੀਆ, ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸ੍ਰੀ ਕੇ. ਐਲ ਕੌਸ਼ਲ, ਆਮ ਆਦਮੀ ਪਾਰਟੀ ਵੱਲੋਂ ਸ. ਜਗਜੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਰਾਕੇਸ਼ ਕੁਮਾਰ ਤੇ ਸ੍ਰੀ ਰਾਮ ਜੀ ਦਾਸ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!