|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨਸਿਕ ਤੌਰ 'ਤੇ ਬਿਮਾਰ ਬੱਚੀ ਨਾਲ ਪਿਤਾ ਨੇ ਕੀਤਾ ਜਬਰ ਜਨਾਹ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ ਆਪਣੇ ਗੁਆਂਢ ਵਿੱਚ ਰਹਿੰਦੀ 14 ਸਾਲਾ ਮਾਨਸਿਕ ਤੌਰ 'ਤੇ ਬਿਮਾਰ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ। ਮੁਲਜ਼ਮ ਵੱਲੋਂ ਉਕਤ ਲੜਕੀ ਨਾਲ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਘਰ ਵਿੱਚ ਕੋਈ ਨਹੀਂ ਸੀ। ਅਚਾਨਕ ਹੀ ਲੜਕੀ ਦੀ ਮਾਂ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਮੁਲਜ਼ਮ ਲੱਖਾ ਵੱ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਿੰਡ ਜਗਤਪੁਰਾ ਵਿਖੇ ਤਿੰਨ ਬੱਚਿਆਂ ਦੇ ਬਾਪ ਵੱਲੋਂ ਆਪਣੇ ਗੁਆਂਢ ਵਿੱਚ ਰਹਿੰਦੀ 14 ਸਾਲਾ ਮਾਨਸਿਕ ਤੌਰ 'ਤੇ ਬਿਮਾਰ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ। ਮੁਲਜ਼ਮ ਵੱਲੋਂ ਉਕਤ ਲੜਕੀ ਨਾਲ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਘਰ ਵਿੱਚ ਕੋਈ ਨਹੀਂ ਸੀ। ਅਚਾਨਕ ਹੀ ਲੜਕੀ ਦੀ ਮਾਂ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਮੁਲਜ਼ਮ ਲੱਖਾ ਵੱਲੋਂ ਉਸ ਦੀ ਲੜਕੀ ਨਾਲ ਜਬਰੀ ਸਰੀਰਕ ਸਬੰਧ ਬਣਾਏ ਜਾ ਰਹੇ ਸਨ। ਲੜਕੀ ਦੀ ਮਾਤਾ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਸੰਬੰਧਿਤ ਖ਼ਬਰਾਂ

ਪੀੜਤਾ ਦੀ ਮਾਂ ਨੇ ਕਿਹਾ ਕਿ ਲੜਕੀ ਨੂੰ ਘਰ ਵਿੱਚ ਇੱਕਲੀ ਦੇਖ ਕੇ ਮੁਲਜ਼ਮ ਨੇ ਇਹ ਘਿਨੌਣਾ ਕੰਮ ਕੀਤਾ ਹੈ, ਜਿਸ ਲਈ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸ ਸਬੰਧ ਵਿੱਚ ਥਾਣਾ ਝਬਾਲ ਵਿਖੇ ਪੁਲਿਸ ਵੱਲੋਂ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!