|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲਾਪਤਾ ਧੀ ਨੂੰ ਲੱਭ ਰਹੀ ਮਾਂ ਨਾਲ ਤਿੰਨ ਲੋਕਾਂ ਨੇ ਕੀਤਾ ਜਬਰ ਜ਼ਨਾਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ 'ਚ ਆਪਣੀ ਲਾਪਤਾ ਧੀ ਨੂੰ ਲੱਭ ਰਹੀ 36 ਸਾਲਾ ਔਰਤ ਨਾਲ ਤਿੰਨ ਲੋਕਾਂ ਵਲੋਂ ਸਮੂਹਕ ਜਬਰ ਜ਼ਨਾਹ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਔਰਤ ਨੇ ਹੋਸ਼ 'ਚ ਆਉਣ 'ਤੇ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਦੱਸਿਆ ਕਿ ਉਸ ਨੇ ਘਟਨਾ ਦੇ ਸਿਲਸਿਲੇ 'ਚ ਕੋਲ ਦੇ ਇਕ ਰੈਸਟੋਰੈਂਟ 'ਚ ਵੇਟਰ ਦਾ ਕੰਮ ਕਰਨ ਵਾਲੇ ਤਿ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ 'ਚ ਆਪਣੀ ਲਾਪਤਾ ਧੀ ਨੂੰ ਲੱਭ ਰਹੀ 36 ਸਾਲਾ ਔਰਤ ਨਾਲ ਤਿੰਨ ਲੋਕਾਂ ਵਲੋਂ ਸਮੂਹਕ ਜਬਰ ਜ਼ਨਾਹ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਔਰਤ ਨੇ ਹੋਸ਼ 'ਚ ਆਉਣ 'ਤੇ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਦੱਸਿਆ ਕਿ ਉਸ ਨੇ ਘਟਨਾ ਦੇ ਸਿਲਸਿਲੇ 'ਚ ਕੋਲ ਦੇ ਇਕ ਰੈਸਟੋਰੈਂਟ 'ਚ ਵੇਟਰ ਦਾ ਕੰਮ ਕਰਨ ਵਾਲੇ ਤਿੰਨ ਲੋਕਾਂ ਨਵੀਨ ਸਿੰਘ, ਬਿਸ਼ਵ ਮੋਹਨ ਆਚਾਰੀਆ ਤੇ ਅਕਸ਼ੇ ਤਨੇਜਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੰਬੰਧਿਤ ਖ਼ਬਰਾਂ

ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਦੱਸਿਆ ਕਿ ਉਹ ਆਪਣੀ 17 ਸਾਲਾ ਲਾਪਤਾ ਧੀ ਨੂੰ ਲੱਭ ਰਹੀ ਸੀ, ਇਸ ਦੌਰਾਨ ਉਹ ਇਕ ਵਿਅਕਤੀ ਨੂੰ ਮਿਲੀ, ਜਿਸ ਨੇ ਉਸ ਦੀ ਮਦਦ ਕਰਨ ਦੀ ਗੱਲ ਕਹੀ। ਉਨ੍ਹਾਂ ਦੱਸਿਆ ਕਿ ਔਰਤ ਉਸ ਵਿਅਕਤੀ ਅਤੇ ਉਸ ਦੇ 2 ਦੋਸਤਾਂ ਨਾਲ ਉਨ੍ਹਾਂ ਦੇ ਕਿਰਾਏ ਦੇ ਮਕਾਨ 'ਤੇ ਚੱਲੀ ਗਈ। ਪੁਲਿਸ ਨੇ ਦੱਸਿਆ ਕਿ ਇਸੇ ਦੌਰਾਨ ਦੋਸ਼ੀਆਂ ਨੂੰ ਔਰਤ ਨੂੰ ਕੋਲਡ ਡਰਿੰਕ ਦਿੱਤੀ, ਜਿਸ ਨੂੰ ਪੀ ਕੇ ਉਹ ਬੇਹੋਸ਼ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!