|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ ਦੇ ਭਵਿੱਖ ਨੂੰ ਨਵੀਂ ਦਿਸ਼ਾ- ਹਰਮੀਤ ਸੰਧੂ ਨੇ ਹਲਫ਼ ਲੈਂਦੇ ਹੀ ਦਿੱਤਾ ਵਿਕਾਸ ਦਾ ਭਰੋਸਾ

ਤਰਨਤਾਰਨ (ਪਾਇਲ): ਤੁਹਾਨੂੰ ਦੱਸ ਦਇਏ ਕਿ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਧੂ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਇਸ ਸਾਲ ਦੇ ਸ਼ੁਰੂ ਵਿਚ ਸ਼੍ਰੋਮਣੀ ਅਕਾਲੀ ਦਲ ’ਚੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰ

NRI Post Desk · 374 ਦਿਨ ਪਹਿਲਾਂ · ਅੱਪਡੇਟ 374 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ ਦੇ ਭਵਿੱਖ ਨੂੰ ਨਵੀਂ ਦਿਸ਼ਾ- ਹਰਮੀਤ ਸੰਧੂ ਨੇ ਹਲਫ਼ ਲੈਂਦੇ ਹੀ ਦਿੱਤਾ ਵਿਕਾਸ ਦਾ ਭਰੋਸਾ
📷 NRI Post Desk

ਤਰਨਤਾਰਨ (ਪਾਇਲ): ਤੁਹਾਨੂੰ ਦੱਸ ਦਇਏ ਕਿ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਧੂ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਇਸ ਸਾਲ ਦੇ ਸ਼ੁਰੂ ਵਿਚ ਸ਼੍ਰੋਮਣੀ ਅਕਾਲੀ ਦਲ ’ਚੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

ਸੰਬੰਧਿਤ ਖ਼ਬਰਾਂ

ਸੰਧੂ ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਪਹਿਲੀ ਵਾਰ 2002-07 ਵਿਚ ਆਜ਼ਾਦ ਉਮੀਵਾਰ ਵਜੋਂ ਜਿੱਤੇ ਸਨ ਜਦੋਂਕਿ 2007-12 ਤੇ 2012-17 ਵਿਚ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕੀਤੀ। ‘ਆਪ’ ਦੇ ਮੌਜੂਦਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਰਕੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋੋਣ ਕਰਵਾਉਣ ਦੀ ਲੋੜ ਪਈ ਸੀ।

ਸੰਧੂ ਨੇ 14 ਨਵੰਬਰ ਨੂੰ ਐਲਾਨੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਾਰ ਸੁਖਵਿੰਦਰ ਕੌਰ ਰੰਧਾਵਾ ਨੂੰ 12 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਸਹੁੰ ਚੁੱਕਣ ਤੋਂ ਪਹਿਲਾਂ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਰਨ ਤਾਰਨ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਸਹੁੰ ਚੁੱਕਣ ਮਗਰੋਂ ਬੋਲਦਿਆਂ ਸੰਧੂ ਨੇ ਵੋਟਰਾਂ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਨੂੰ ਸੰਧੂ ਦੇ ਅਮੀਰ ਤਜਰਬੇ ਦਾ ਲਾਭ ਮਿਲੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਤਰਨਤਾਰਨ ਦੇ ਭਵਿੱਖ ਨੂੰ ਨਵੀਂ ਦਿਸ਼ਾ- ਹਰਮੀਤ ਸੰਧੂ ਨੇ ਹਲਫ਼ ਲੈਂਦੇ ਹੀ ਦਿੱਤਾ ਵਿਕਾਸ ਦਾ ਭਰੋਸਾ — NRI Post