|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪਣੇ ਹੀ ਸਕੂਲ ਦੀ ਬੱਸ ਹੇਠਾਂ ਆਉਣ ਨਾਲ ਇਕ ਵਿਦਿਆਰਥੀ ਦੀ ਮੌਕੇ 'ਤੇ ਮੌਤ

ਜਲੰਧਰ : ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਸਥਿਤ ਕੇਐੱਮਵੀ ਸਕੂਲ ਦੇ ਬਾਹਰ ਸਕੂਲ ਦੀ ਹੀ ਬੱਸ ਹੇਠਾਂ ਆਉਣ ਨਾਲ ਇਕ ਵਿਦਿਆਰਥੀ ਦੀ ਮੌਕੇ 'ਤੇ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਬੱਚੇ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬੱਚੇ ਦੀ ਪਛਾਣ ਆਰਵ ਮਹਿਤਾ ਵਾਸੀ ਭੈਰੋਂ ਬਾਜ਼ਾਰ ਜਲੰਧਰ ਦੇ ਰੂਪ ਵਿਚ ਹੋਈ ਹੈ।ਘਟਨਾ ਉਪਰੰਤ ਬੱਸ ਡਰਾਈਵਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਸਥਿਤ ਕੇਐੱਮਵੀ ਸਕੂਲ ਦੇ ਬਾਹਰ ਸਕੂਲ ਦੀ ਹੀ ਬੱਸ ਹੇਠਾਂ ਆਉਣ ਨਾਲ ਇਕ ਵਿਦਿਆਰਥੀ ਦੀ ਮੌਕੇ 'ਤੇ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਬੱਚੇ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬੱਚੇ ਦੀ ਪਛਾਣ ਆਰਵ ਮਹਿਤਾ ਵਾਸੀ ਭੈਰੋਂ ਬਾਜ਼ਾਰ ਜਲੰਧਰ ਦੇ ਰੂਪ ਵਿਚ ਹੋਈ ਹੈ।ਘਟਨਾ ਉਪਰੰਤ ਬੱਸ ਡਰਾਈਵਰ ਮੌਕੇ ਤੋਂ ਬੱਸ ਛੱਡ ਕੇ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆl ਸਾਵਧਾਨੀ ਦੇ ਤੌਰ 'ਤੇ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ।

ਸੰਬੰਧਿਤ ਖ਼ਬਰਾਂ

ਹਾਦਸੇ ਤੋਂ ਬਾਅਦ ਪੁਲਿਸ ਨੇ ਸਕੂਲ ਦੀ ਬੱਸ ਕਬਜ਼ੇ 'ਚ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਚੇ ਦੇ ਵਾਰਸ ਬੱਚੇ ਨੂੰ ਐਕਟਿਵਾ 'ਤੇ ਸਕੂਲ ‘ਚੋਂ ਛੁੱਟੀ ਹੋਣ ਉਪਰੰਤ ਘਰ ਵਾਪਸ ਲੈ ਕੇ ਜਾ ਰਹੇ ਸਨ ਤੇ ਬਾਹਰ ਨਿਕਲਦਿਆਂ ਹੀ ਜਿਸ ਸਕੂਲ 'ਚ ਬੱਚਾ ਪੜ੍ਹ ਰਿਹਾ ਸੀ, ਉਸੇ ਸਕੂਲ ਦੀ ਬੱਸ ਨੇ ਉਸ ਨੂੰ ਕੁਚਲ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!