|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇੰਡੋਨੇਸ਼ੀਆ 'ਚ 7 ਮੰਜ਼ਿਲਾ ਦਫਤਰ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 20 ਦੀ ਦਰਦਨਾਕ ਮੌਤ

ਜਕਾਰਤਾ (ਪਾਇਲ): ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਮੰਗਲਵਾਰ ਨੂੰ ਇਕ ਸੱਤ ਮੰਜ਼ਿਲਾ ਦਫਤਰ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 20 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸ ਦਇਏ ਕਿ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਸੰਘਣੇ ਧੂੰਏਂ ਤੇ ਤੇਜ਼ ਲਪਟਾਂ ਨਾਲ ਪੂਰੀ ਇਮਾਰਤ ਵਿੱਚ ਤੇਜ਼ੀ ਨਾਲ ਫੈਲ

NRI Post Desk · 354 ਦਿਨ ਪਹਿਲਾਂ · ਅੱਪਡੇਟ 355 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਡੋਨੇਸ਼ੀਆ 'ਚ 7 ਮੰਜ਼ਿਲਾ ਦਫਤਰ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 20 ਦੀ ਦਰਦਨਾਕ ਮੌਤ
📷 NRI Post Desk

ਜਕਾਰਤਾ (ਪਾਇਲ): ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਮੰਗਲਵਾਰ ਨੂੰ ਇਕ ਸੱਤ ਮੰਜ਼ਿਲਾ ਦਫਤਰ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 20 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸ ਦਇਏ ਕਿ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਸੰਘਣੇ ਧੂੰਏਂ ਤੇ ਤੇਜ਼ ਲਪਟਾਂ ਨਾਲ ਪੂਰੀ ਇਮਾਰਤ ਵਿੱਚ ਤੇਜ਼ੀ ਨਾਲ ਫੈਲ ਗਈ।

ਸੰਬੰਧਿਤ ਖ਼ਬਰਾਂ

ਘਟਨਾ ਉਦੋਂ ਵਾਪਰੀ ਜਦੋਂ ਇਮਾਰਤ ਦੇ ਅੰਦਰ ਕਈ ਕਰਮਚਾਰੀ ਮੌਜੂਦ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ 'ਤੇ ਪਹੁੰਚ ਗਿਆ ਪਰ ਕਈ ਲੋਕ ਫਸ ਗਏ। ਸ਼ੁਰੂਆਤੀ ਜਾਣਕਾਰੀ ਵਿੱਚ ਮੌਤਾਂ ਦੀ ਗਿਣਤੀ ਵਿੱਚ ਅੰਤਰ ਸੀ। ਕੁਝ ਸੂਤਰਾਂ ਨੇ 17 ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ ਹੋਰ ਰਿਪੋਰਟਾਂ ਵਿੱਚ ਇਹ ਗਿਣਤੀ 20 ਦੱਸੀ ਗਈ ਹੈ। ਅੱਗ ਬੁਝਾਉਣ ਅਤੇ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਚੱਲ ਰਿਹਾ ਹੈ। ਰਾਹਤ ਕਾਰਜ ਅਤੇ ਲਾਸ਼ਾਂ ਨੂੰ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!