|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗ੍ਰੇਟਰ ਨੋਇਡਾ 'ਚ‌ ਵਾਪਰਿਆ ਭਿਆਨਕ ਸੜਕ ਹਾਦਸਾ! ਗੌਤਮ ਬੁੱਧ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ

ਗ੍ਰੇਟਰ ਨੋਇਡਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਦਨਕੌਰ ਕੋਤਵਾਲੀ ਇਲਾਕੇ ਵਿੱਚ ਯਮੁਨਾ ਐਕਸਪ੍ਰੈਸਵੇ ਦੇ ਨੇੜੇ ਸੋਮਵਾਰ ਸ਼ਾਮ ਨੂੰ ਇੱਕ ਕਾਰ ਦੀ ਟੱਕਰ ਨਾਲ ਸਕੂਟੀ ਸਵਾਰ ਵਿਦਿਆਰਥਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

NRI Post Desk · 389 ਦਿਨ ਪਹਿਲਾਂ · ਅੱਪਡੇਟ 389 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗ੍ਰੇਟਰ ਨੋਇਡਾ 'ਚ‌ ਵਾਪਰਿਆ ਭਿਆਨਕ ਸੜਕ ਹਾਦਸਾ! ਗੌਤਮ ਬੁੱਧ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹੋਈ ਮੌਤ
📷 NRI Post Desk

ਗ੍ਰੇਟਰ ਨੋਇਡਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਦਨਕੌਰ ਕੋਤਵਾਲੀ ਇਲਾਕੇ ਵਿੱਚ ਯਮੁਨਾ ਐਕਸਪ੍ਰੈਸਵੇ ਦੇ ਨੇੜੇ ਸੋਮਵਾਰ ਸ਼ਾਮ ਨੂੰ ਇੱਕ ਕਾਰ ਦੀ ਟੱਕਰ ਨਾਲ ਸਕੂਟੀ ਸਵਾਰ ਵਿਦਿਆਰਥਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਪੁਲਿਸ ਨੇ ਸ਼ਵ ਦੀ ਪੁਸ਼ਟੀ ਕਰਕੇ ਉਸਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਦਨਕੌਰ ਇਲਾਕੇ ਦੇ ਔਰੰਗਪੁਰ ਪਿੰਡ ਦੇ ਮਨੋਜ ਨਾਗਰ ਦੀ 19 ਸਾਲਾ ਧੀ ਅਲਕਾ ਗੌਤਮ ਬੁੱਧ ਯੂਨੀਵਰਸਿਟੀ ਵਿੱਚ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਨੂੰ ਉਹ ਯੂਨੀਵਰਸਿਟੀ ਤੋਂ ਪੜ੍ਹਾਈ ਤੋਂ ਬਾਅਦ ਸਕੂਟੀ ਤੇ ਆਪਣੇ ਪਿੰਡ ਵੱਲ ਵਾਪਸ ਜਾ ਰਹੀ ਸੀ। ਜਿਸ ਦੌਰਾਨ ਇਲਾਕੇ ਵਿੱਚ ਸਥਿਤ ਐਨਆਰਆਈ ਸਿਟੀ ਦੇ ਸਾਹਮਣੇ ਤੋਂ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਲਾਪਰਵਾਹੀ ਨਾਲ ਸਕੂਟੀ ਨੂੰ ਜਬਰਦਸਤ ਟੱਕਰ ਮਾਰੀ ਤੇ ਮੌਕੇ ਤੋਂ ਫਰਾਰ ਹੋ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟੀ ਦੇ ਪਰਖੱਛੇ ਉੱਡ ਗਏ ਅਤੇ ਵਿਦਿਆਰਥਣ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਪੁਲਿਸ ਨੇ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਮੰਗਲਵਾਰ ਨੂੰ ਉਸਦੀ ਮੌਤ ਹੋ ਗਈ। ਮੌਕੇ ਤੇ ਪੁਲਿਸ ਨੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ।

ਇਸ ਮੌਕੇ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਕਰਦੇ ਹੋਏ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!