|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਦਾਦੀ-ਪੋਤੇ ਦੀ ਮੌਤ

ਕਾਹਨੂੰਵਾਨ (ਨੇਹਾ): ਕਾਹਨੂੰਵਾਨ-ਬਟਾਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਕਾਲਾ ਬਾਲਾ ਸਾਹਮਣੇ ਐਤਵਾਰ ਰਾਤ ਕਰੀਬ ਸਾਢੇ ਅੱਠ ਵਜੇ ਤੇਜ਼ ਰਫ਼ਤਾਰ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਉਹ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ 'ਚ ਦਾਦੀ-ਪੋਤੇ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇ

NRI Post Desk · 363 ਦਿਨ ਪਹਿਲਾਂ · ਅੱਪਡੇਟ 363 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਦਾਦੀ-ਪੋਤੇ ਦੀ ਮੌਤ
📷 NRI Post Desk

ਕਾਹਨੂੰਵਾਨ (ਨੇਹਾ): ਕਾਹਨੂੰਵਾਨ-ਬਟਾਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਕਾਲਾ ਬਾਲਾ ਸਾਹਮਣੇ ਐਤਵਾਰ ਰਾਤ ਕਰੀਬ ਸਾਢੇ ਅੱਠ ਵਜੇ ਤੇਜ਼ ਰਫ਼ਤਾਰ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਉਹ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ 'ਚ ਦਾਦੀ-ਪੋਤੇ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਕਾਰ ਚਾਲਕ ਗਗਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੰਜ ਗਰਾਈਆਂ ਥਾਣਾ ਰੰਗੜ ਨੰਗਲ ਨੇ ਦੱਸਿਆ ਕਿ ਉਹ ਆਪਣੀ ਮਾਂ ਰੂਪਿੰਦਰ ਕੌਰ ਤੇ ਅੱਠ ਸਾਲ ਦੇ ਬੇਟੇ ਕੁੰਵਰਦੀਪ ਸਿੰਘ ਦੇ ਨਾਲ ਕਾਰ 'ਚ ਸਵਾਰ ਹੋ ਕੇ ਵਿਆਹ ਸਮਾਗਮ ਤੋਂ ਪਿੰਡ ਵਾਪਸ ਆ ਰਹੇ ਸਨ। ਅੱਡਾ ਪੁਲ ਸੁਥਿਆਲੀ ਤੋਂ ਕੁਝ ਹੀ ਦੂਰ ਪਿੰਡ ਕਾਲਾ ਬਾਲਾ ਸਾਹਮਣੇ ਪਹੁੰਚਣ 'ਤੇ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਉਹ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ 'ਚ ਉਨ੍ਹਾਂ ਦੀ ਮਾਂ ਰੂਪਿੰਦਰ ਕੌਰ ਤੇ ਬੇਟੇ ਕੁੰਵਰਦੀਪ ਸਿੰਘ ਦੀ ਮੌਤ ਹੋ ਗਈ।

ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਵੀ ਮੌਕੇ 'ਤੇ ਇਕੱਠੇ ਹੋ ਗਏ। ਇਸ ਦੌਰਾਨ ਲੋਕਾਂ ਨੇ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਸੁਥਿਆਲੀ ਅੱਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉੱਥੇ ਉਸਦੀ ਹਾਲਤ 'ਚ ਸੁਧਾਰ ਦੱਸਿਆ ਜਾ ਰਿਹਾ ਹੈ। ਥਾਣਾ ਕਾਹਨੂੰਵਾਨ ਦੇ ਏਐਸਆਈ ਰਣਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੂਪਿੰਦਰ ਕੌਰ ਤੇ ਕੁੰਵਰਦੀਪ ਸਿੰਘ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਦਾਦੀ-ਪੋਤੇ ਦੀ ਮੌਤ — NRI Post