ਕਪੂਰਥਲਾ (ਇੰਦਰਜੀਤ ਸਿੰਘ) : ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅੱਗਰਵਾਲ ਵੱਲੋਂ ਅੱਜ ੫੫੦ ਸਾਲਾਂ ਪ੍ਰਕਾਸ਼ਉਤਸਵ ਦੇ ਸੰਬੰਧ ਵਿੱਚ ਸਿਹਤ ਵਿਭਾਗ ਕਪੂਰਥਲਾ ਅਤੇ ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਸਟਾਫ ਦੀ ਮੀਟਿੰਗ ਵੀ ਲਈ।ਇਸ ਮੌਕੇ ਤੇ ਉਨ੍ਹਾਂ ਨਾਲ ਡਾ. ਮੀਨਾ ਹਰਦੀਪ ਡਾਇਰੈਕਟਰ ਪੀ.ਐਚ.ਐੱਸ.ਸੀ, ਡਾ. ਰਾਜੇਸ਼ ਸ਼ਰਮਾ ਡਾਇਰੈਕਟਰ ਪ੍ਰੋਕਿਊਰਮੈਂਟ ਵੀ ਨਾਲ ਸਨ। ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਤੇ ਹੋਰ ਪ੍ਰੋਗਰਾਮ ਅਫਸਰਾਂ ਵੱਲੋਂ ਆਏ ਹੋਏ ਅਧਿਕਾਰੀਆਂ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਸੁਆਗਤ ਕੀਤਾ ਗਿਆ। ਪ੍ਰਮੁੱਖ ਸਕੱਤਰ ਅਨੁਰਾਗ ਅਗੱਰਵਾਲ ਵੱਲੋਂ ਇਸ ਮੌਕੇ ਸਿਹਤ ਸਹੂਲਤਾਂ ਦਾ ਜਾਇਜਾ ਲਿਆ ਗਿਆ ਤੇ ਸਿਵਲ ਹਸਪਤਾਲ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਆਈ.ਸੀ.ਯੂ ਦਾ ਵੀ ਜਾਇਜਾ ਲਿਆ ਤੇ ਚੱਲ ਰਹੇ ਕੰਮ ਪ੍ਰਤੀ ਸੰਤੁਸ਼ਟੀ ਜਤਾਈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਆਯੂਸ਼ਮਾਨ ਭਾਰਤ ਸਰਬਤ ਸਿਹਤ ਯੋਜਨਾ ਸੰਬੰਧੀ ਵੀ ਜਾਣਕਾਰੀ ਲਈ ਤੇ ਕਿਹਾ ਕਿ ਇਸ ਸਕੀਮ ਦਾ ਲਾਭ ਜਿਆਦਾ ਤੋਂ ਜਿਆਦਾ ਮਰੀਜਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਯੋਜਨਾ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਏ।
ਇਹੀ ਨਹੀਂ ਉਨ੍ਹਾਂ ਇਹ ਵੀ ਵਿਸ਼ਵਾਸ ਦੁਆਇਆ ਕਿ ਸਿਵਲ ਹਸਪਤਾਲ ਵਿੱਚ ਡਾਕਟਰਾਂ ਤੇ ਹੋਰ ਸਟਾਫ ਦੀ ਕਮੀ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਏਗਾ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਖੰਨਾ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ, ਡਾ. ਅਨਿਲ ਮਨਚੰਦਾ, ਡਾ. ਰਵਜੀਤ ਸਿੰਘ, ਡਾ. ਮੋਹਨਪ੍ਰੀਤ, ਡਾ. ਸੰਦੀਪ ਭੋਲਾ, ਡਾ. ਰਾਜੀਵ ਭਗਤ, ਡਾ. ਸੋਨੀਆ ਤੇ ਹੋਰ ਸਟਾਫ ਹਾਜਰ ਸੀ।






