|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਾਖੜ ਵੱਲੋਂ ਚੰਨੀ ਖ਼ਿਲਾਫ਼ ਗਲਤ ਟਿੱਪਣੀ ਕਰਨ 'ਤੇ SC ਭਾਈਚਾਰੇ 'ਚ ਰੋਸ ਦੀ ਲਹਿਰ

ਨਿਊਜ਼ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕੀਤੀ ਗਈ ਗਲਤ ਟਿੱਪਣੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸੁਨੀਲ ਜਾਖੜ ਖ਼ਿਲਾਫ਼ SC ਭਾਈਚਾਰੇ 'ਚ ਰੋਸ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਚੰਨੀ ਖ਼ਿਲਾਫ਼ ਗਲਤ ਟਿੱਪਣੀ ਕਰਨ ਉਤੇ ਰੋਸ ਵਜੋਂ ਅੱਜ ਫਿਲੌਰ ਦੇ ਬਾਜ਼ਾਰ 8 ਤੋਂ 2 ਵਜੇ ਤੱਕ ਬੰਦ ਰਹੇ। ਸ੍ਰੀ ਗੁਰੂ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਾਖੜ ਵੱਲੋਂ ਚੰਨੀ ਖ਼ਿਲਾਫ਼ ਗਲਤ ਟਿੱਪਣੀ ਕਰਨ 'ਤੇ SC ਭਾਈਚਾਰੇ 'ਚ ਰੋਸ ਦੀ ਲਹਿਰ
📷 NRI Post Desk

ਨਿਊਜ਼ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕੀਤੀ ਗਈ ਗਲਤ ਟਿੱਪਣੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸੁਨੀਲ ਜਾਖੜ ਖ਼ਿਲਾਫ਼ SC ਭਾਈਚਾਰੇ 'ਚ ਰੋਸ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਚੰਨੀ ਖ਼ਿਲਾਫ਼ ਗਲਤ ਟਿੱਪਣੀ ਕਰਨ ਉਤੇ ਰੋਸ ਵਜੋਂ ਅੱਜ ਫਿਲੌਰ ਦੇ ਬਾਜ਼ਾਰ 8 ਤੋਂ 2 ਵਜੇ ਤੱਕ ਬੰਦ ਰਹੇ। ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀਆਂ ਵੱਲੋਂ ਫਿਲੌਰ ਦੇ ਅੰਬੇਡਕਰ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਉਤੇ SC ਐਕਟ ਦਾ ਪਰਚਾ ਦਰਜ ਕੀਤਾ ਜਾਵੇ। ਜੇਕਰ ਪਰਚਾ ਦਰਜ ਨਾ ਕੀਤਾ ਗਿਆ ਤਾ ਪੂਰੇ ਪੰਜਾਬ ਵਿੱਚ ਐਸਸੀ ਭਾਈਚਾਰੇ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਫਿਲੌਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤੇ ਡੀਐਸਪੀ ਫਿਲੌਰ ਮੌਕੇ ਉਤੇ ਪਹੁੰਚੇ ਤੇ ਇਸ ਸਬੰਧੀ ਮੰਗ ਪੱਤਰ ਲਿਆ। ਗੁਰੂ ਰਵਿਦਾਸ ਜੱਥੇਬੰਦੀਆਂ ਵੱਲੋਂ ਸੁਨੀਲ ਜਾਖੜ ਦਾ ਪੁਤਲਾ ਵੀ ਸਾੜਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!