|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਲ੍ਹ ’ਚੋਂ ਬਾਹਰ ਆਏ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿੱਚ ਪੈਂਦੇ ਬਸੰਤ ਐਵੇਨਿਊ ਚੌਂਕੀ ਦੇ ਇਲਾਕੇ ’ਚ ਇਕ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਬਲਵੀਰ ਸਿੰਘ 2 ਮਹੀਨੇ ਪਹਿਲਾਂ ਹੀ ਜੇਲ੍ਹ ’ਚੋਂ ਬਾਹਰ ਆਇਆ ਸੀ। ਜਾਣਕਾਰੀ ਅਨੁਸਾਰ ਘਟਨਾ ਸਮੇਂ ਪਰਿਵਾਰ ਵਾਲੇ ਵਿਆਹ ਸਮਾਰੋਹ ਵਿਚ ਗਏ ਸੀ, ਜਦੋਂ ਕਿ ਵਾਪਸ ਆਏ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ। ਮ

NRI Post Desk · 1725 ਦਿਨ ਪਹਿਲਾਂ · ਅੱਪਡੇਟ 1725 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਲ੍ਹ ’ਚੋਂ ਬਾਹਰ ਆਏ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿੱਚ ਪੈਂਦੇ ਬਸੰਤ ਐਵੇਨਿਊ ਚੌਂਕੀ ਦੇ ਇਲਾਕੇ ’ਚ ਇਕ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਬਲਵੀਰ ਸਿੰਘ 2 ਮਹੀਨੇ ਪਹਿਲਾਂ ਹੀ ਜੇਲ੍ਹ ’ਚੋਂ ਬਾਹਰ ਆਇਆ ਸੀ। ਜਾਣਕਾਰੀ ਅਨੁਸਾਰ ਘਟਨਾ ਸਮੇਂ ਪਰਿਵਾਰ ਵਾਲੇ ਵਿਆਹ ਸਮਾਰੋਹ ਵਿਚ ਗਏ ਸੀ, ਜਦੋਂ ਕਿ ਵਾਪਸ ਆਏ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ। ਮੌਕੇ ਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਲਵੀਰ ਸਿੰਘ ਘਰ ਵਿਚ ਇਕੱਲਾ ਸੀ। ਉਸ ਦੇ ਸਾਰੇ ਪਰਿਵਾਰ ਵਾਲੇ ਵਿਆਹ ਸਮਾਰੋਹ ਵਿਚ ਗਏ ਹੋਏ ਸੀ। ਜਦੋਂ ਰਾਤ ਨੂੰ ਘਰ ਪੁੱਜੇ ਤਾਂ ਕਮਰੇ ਵਿਚ ਬਲਵੀਰ ਨੇ ਖ਼ੁਦ ਨੂੰ ਫ਼ਾਹੇ ਨਾਲ ਲਟਕਾਇਆ ਹੋਇਆ ਸੀ। ਪੁਲਿਸ ਨੇ ਕਿਹਾ ਫ਼ਿਲਹਾਲ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!