ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਕਾਗਜ਼ ਰੱਦ ਹੋ ਗਏ ਹਨ। ਉਹ 2021 ਤਕ ਕੋਈ ਚੋਣ ਨਹੀਂ ਲੜ ਸਕਣਗੇ। ਨਰਿੰਦਰ ਸ਼ੇਰਗਿੱਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਖ਼ਰਚੇ ਬਾਰੇ ਰਿਪੋਰਟ ਚੋਣ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਸਨ।
ਸੰਬੰਧਿਤ ਖ਼ਬਰਾਂ
ਇਸ ਕਰਕੇ ਜ਼ਿਲ੍ਹਾ ਰਿਟਰਨਿੰਗ ਅਧਿਕਾਰੀ ਨੇ ਉਨ੍ਹਾਂ ਦੇ ਕਾਗਜ਼ ਰੱਦ ਕਰ ਦਿੱਤੇ ਹਨ। ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੇ 180 ਉਮੀਦਵਾਰਾਂ ਦੇ 2021 ਤੱਕ ਚੋਣ ਲੜਨ ਤੇ ਪਾਬੰਦੀ ਲਗਾ ਦਿੱਤੀ ਹੈ ਜਿਨ੍ਹਾਂ ਵਿੱਚ ਨਰਿੰਦਰ ਸ਼ੇਰਗਿੱਲ ਵੀ ਸ਼ਾਮਿਲ ਹੈ।






