|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਇਤਿਹਾਸਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੋਹੁੰਚੇ ਆਮਿਰ ਖ਼ਾਨ

ਰੂਪਨਗਰ (ਇੰਦਰਜੀਤ ਸਿੰਘ) : ਫਿਲਮ ਸਟਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ ਇਕ ਵਜੇ ਇਤਿਹਾਸਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੱਕਿਆ। ਉਹ ਇਥੇ ਪਿੰਡ ਗੜ੍ਹਡੋਲੀਆਂ (ਰੋਪੜ) ਸਤਲੁਜ ਦਰਿਆ ਦੇ ਕਿਨਾਰੇ ਕੋਲ ਆਪਣੀ ਨਵੀਂ ਬਣ ਰਹੀ ਫਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਕਰਨ ਲਈ ਪਹੁੰਚੇ ਸਨ ਤੇ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੂਪਨਗਰ (ਇੰਦਰਜੀਤ ਸਿੰਘ) : ਫਿਲਮ ਸਟਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ ਇਕ ਵਜੇ ਇਤਿਹਾਸਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੱਕਿਆ। ਉਹ ਇਥੇ ਪਿੰਡ ਗੜ੍ਹਡੋਲੀਆਂ (ਰੋਪੜ) ਸਤਲੁਜ ਦਰਿਆ ਦੇ ਕਿਨਾਰੇ ਕੋਲ ਆਪਣੀ ਨਵੀਂ ਬਣ ਰਹੀ ਫਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਕਰਨ ਲਈ ਪਹੁੰਚੇ ਸਨ ਤੇ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਕਥਾਵਾਚਕ ਭਾਈ ਪਵਿੱਤਰ ਸਿੰਘ ਵਲੋਂ ਫਿਲਮ 'ਲਾਲ ਸਿੰਘ ਚੱਢਾ' ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਸੰਬੰਧਿਤ ਖ਼ਬਰਾਂ

ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਕਥਾਵਾਚਕ ਭਾਈ ਪਵਿੱਤਰ ਸਿੰਘ ਤੇ ਰਿਕਾਰਡ ਕੀਪਰ ਗੁਰਮੀਤ ਸਿੰਘ ਵਲੋਂ ਆਮਿਰ ਖ਼ਾਨ ਨੂੰ ਸਿਰੋਪਾਓ ਦਿੱਤਾ ਗਿਆ। ਇਸ ਉਪਰੰਤ ਆਮਿਰ ਖ਼ਾਨ ਨੇ ਗੁਰੂ ਦਾ ਲੰਗਰ ਵੀ ਛੱਕਿਆ। ਜ਼ਿਕਰਯੋਗ ਹੈ ਕਿ ਰੋਪੜ ਦੇ ਪਿੰਡ ਗੜ੍ਹਡੋਲੀਆਂ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਫਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਚੱਲ ਰਹੀ ਹੈ ਤੇ ਇਹ ਫਿਲਮ ਲਈ ਲੋਕਾਂ 'ਚ ਕਾਫੀ ਉਤਸ਼ਾਹ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!