|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਆਪ ਦੇ ਜਿਲਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ PM ਤੇ CM ਨੂੰ ਲਿਖੀ ਚਿੱਠੀ, ਡੀਸੀ ਨੂੰ ਮਿਲਿਆ ਪਾਰਟੀ ਵਫਦ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਵੰਬਰ 2019 ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਚ ਪੰਜਾਬ ਸਰਕਾਰ ਵਲੋ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਆਮ ਆਦਮ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਵੰਬਰ 2019 ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਚ ਪੰਜਾਬ ਸਰਕਾਰ ਵਲੋ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਘਟੀਆ ਨਿਰਮਾਣ ਸਮੱਗਰੀ ਵਰਤਣ ਦਾ ਮੁੱਦਾ ਚੁੱਕਿਆ ਹੈ ਜਿਸ ਨੂੰ ਲੈ ਕੇ ਆਪ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਨੂੰ ਚਿੱਠੀ ਲਿਖੀ ਹੈ।

ਸੰਬੰਧਿਤ ਖ਼ਬਰਾਂ

ਜਿਸ ਨੂੰ ਲੈ ਕੇ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਵਫਦ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਿਆ ਤੇ ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਉਣ ਸਬੰਧੀ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਚ ਨਵੰਬਰ ਮਹੀਨੇ ਇਸੇ ਸਾਲ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਵਿਕਾਸ ਦੀ ਰਫਤਾਰ ਬੇਹੱਦ ਢਿੱਲੀ ਹੈ ਉਥੇ ਜੋ ਵਿਕਾਸ ਕਾਰਜ ਕਰਵਾਏ ਵੀ ਜਾ ਰਹੇ ਹਨ ਉਨ੍ਹਾਂ ਵਿਚ ਬੇਹੱਦ ਘਟੀਆ ਤੇ ਮਾੜੀ ਕਿਸਮ ਦੀ ਸਮੱਗਰੀ ਦੀ ਵਰਤੋ ਕੀਤੀ ਜਾ ਰਹੀ ਹੈ।

ਜਿਸ ਦੀ ਵੱਡੀ ਪੱਧਰ ਤੇ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਨੇ ਉਨ੍ਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ। ਇਸ ਮੌਕੇ 'ਤੇ ਹਲਕਾ ਇੰਚਾਰਜ ਕਪੂਰਥਲਾ ਕੁਲਵਿੰਦਰ ਸਿੰਘ ਚਾਹਲ,ਰਵੀ ਪ੍ਰਕਾਸ਼ ਸ਼ਰਮਾ, ਗੁਰਮੀਤ ਸਿੰਘ ਪੰਨੂੰ, ਪਿਆਰਾ ਸਿੰਘ ਆਦਿ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!