|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

AAP ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਦਾ ਭਿਆਨਕ ਐਕਸੀਡੈਂਟ, ਹਾਲਤ ਗੰਭੀਰ

ਲੁਧਿਆਣਾ (ਨੇਹਾ): ਆਮ ਆਦਮੀ ਪਾਰਟੀ ਦੀ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨਾਲ ਦਿੱਲੀ ਤੋਂ ਲੁਧਿਆਣਾ ਆਉਂਦੇ ਖਨੌਰੀ ਬਾਰਡਰ ਦੇ ਨਜ਼ਦੀਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ, ਦਿੱਲੀ ਤੋਂ ਵਾਪਸ ਆਉਂਦੇ ਖਨੌਰੀ ਬਾਰਡਰ ਦੇ ਨਜ਼ਦੀਕ ਉਨ੍ਹਾਂ ਦੀ ਗੱਡੀ ਦੇ ਅੱਗੇ ਕੁਝ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਵਿਧਾਇਕ ਦੀ ਇਨੋਵਾ ਗੱਡੀ ਡਿਵਾਈਡਰ ਨਾ

NRI Post Desk · 474 ਦਿਨ ਪਹਿਲਾਂ · ਅੱਪਡੇਟ 474 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
AAP ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਦਾ ਭਿਆਨਕ ਐਕਸੀਡੈਂਟ, ਹਾਲਤ ਗੰਭੀਰ
📷 NRI Post Desk

ਲੁਧਿਆਣਾ (ਨੇਹਾ): ਆਮ ਆਦਮੀ ਪਾਰਟੀ ਦੀ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨਾਲ ਦਿੱਲੀ ਤੋਂ ਲੁਧਿਆਣਾ ਆਉਂਦੇ ਖਨੌਰੀ ਬਾਰਡਰ ਦੇ ਨਜ਼ਦੀਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ, ਦਿੱਲੀ ਤੋਂ ਵਾਪਸ ਆਉਂਦੇ ਖਨੌਰੀ ਬਾਰਡਰ ਦੇ ਨਜ਼ਦੀਕ ਉਨ੍ਹਾਂ ਦੀ ਗੱਡੀ ਦੇ ਅੱਗੇ ਕੁਝ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਵਿਧਾਇਕ ਦੀ ਇਨੋਵਾ ਗੱਡੀ ਡਿਵਾਈਡਰ ਨਾਲ ਟਕਰਾ ਗਈ। ਜਿਸ ਦੇ ਚਲਦੇ ਵਿਧਾਇਕ ਰਜਿੰਦਰ ਪਾਲ ਕੌਰ ਅਤੇ ਉਨ੍ਹਾਂ ਦਾ ਗਨਮੈਨ ਫੱਟੜ ਹੋ ਗਏ।

ਸੰਬੰਧਿਤ ਖ਼ਬਰਾਂ

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪੁੱਜੀ ਐਂਬੂਲੈਂਸ ਵਿਧਾਇਕ ਛੀਨਾ ਅਤੇ ਉਨ੍ਹਾਂ ਦੇ ਗਨਮੈਨ ਨੂੰ ਇਲਾਜ ਲਈ ਕੈਥਲ ਦੇ ਹਸਪਤਾਲ ਲੈ ਗਏ, ਜਿੱਥੇ ਮੁੱਢਲੇ ਉਪਚਾਰ ਤੋਂ ਬਾਅਦ ਵਿਧਾਇਕ ਛੀਨਾ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਵਿਧਾਇਕ ਰਜਿੰਦਰ ਪਾਲ ਕੌਰ ਦੇ ਚਿਹਰੇ 'ਤੇ ਸੱਟਾਂ ਲੱਗੀਆਂ ਹਨ।

ਦੱਸਣਯੋਗ ਹੈ ਕਿ ਵਿਧਾਇਕ ਸ਼ੀਨਾ ਪਹਿਲੀ ਵਾਰ 2022 ਵਿੱਚ ਚੋਣ ਲੜੇ ਅਤੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਬਣੇ ਹਨ ਅਤੇ ਉਹ ਪਿਛਲੇ ਦਿਨੀਂ ਅਮਰੀਕਾ ਵਿਖੇ ਵੱਖ-ਵੱਖ ਦੇਸ਼ਾਂ ਦੇ ਵਿਧਾਇਕਾਂ ਦੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਗਏ ਸਨ ਅਤੇ ਬੀਤੀ ਰਾਤ ਦਿੱਲੀ ਵਾਪਸ ਪਰਤੇ ਸਨ। ਉਨ੍ਹਾਂ ਨੂੰ ਦਿੱਲੀ ਤੋਂ ਲੈ ਕੇ ਆਉਣ ਲਈ ਉਨ੍ਹਾਂ ਦਾ ਪਤੀ, ਬੇਟਾ, ਗਨਮੈਨ ਅਤੇ ਡਰਾਈਵਰ ਗਏ ਸਨ, ਜੋ ਕਿ ਦਿੱਲੀ ਤੋਂ ਵਿਧਾਇਕ ਛੀਨਾ ਨੂੰ ਲੈ ਕੇ ਲੁਧਿਆਣਾ ਵਾਪਸ ਪਰਤ ਰਹੇ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!