|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਨਿਊਜ਼ ਡੈਸਕ (ਜਸਕਮਲ) : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀ

NRI Post Desk · 1773 ਦਿਨ ਪਹਿਲਾਂ · ਅੱਪਡੇਟ 1773 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ
📷 NRI Post Desk

ਨਿਊਜ਼ ਡੈਸਕ (ਜਸਕਮਲ) : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਦੇ ਮੱਦੇਨਜ਼ਰ ਇਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ। ਹੁਣ ਤਕ 22 ਲੱਖ ਲੋਕਾਂ ਨੇ ਆਪਣੀ ਸਲਾਹ ਦੇ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਦੁਪਹਿਰ ਨੂੰ ਕੀਤਾ ਜਾਵੇਗਾ। ਕੇਜਰੀਵਾਲ ਨੇ ਪਿਛਲੇ ਸਾਲ ਜੂਨ 'ਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ 'ਚੋਂ ਹੋਵੇਗਾ ਤੇ ਪੂਰੇ ਪੰਜਾਬ ਨੂੰ ਆਪਣੀ ਚੋਣ ’ਤੇ ਮਾਣ ਹੋਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!