|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਵਾਲਾਂ 'ਚ ਘਿਰੀ "ਆਪ" ਸਰਕਾਰ, ਰੋਡ ਸ਼ੋਅ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ AAP ਨੂੰ ਵੱਡੀ ਜਿੱਤ ਮਿਲਣ ਤੋਂ ਬਾਅਦ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਪੰਜਾਬ 'ਚ ਸਰਕਾਰ ਬਣਾਉਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ 'ਚ ਆ ਗਏ ਹਨ। ਦਰਅਸਲ ਪਾਰਟੀ 'ਤੇ ਰੋਡ ਸ਼ੋਅ ਨੂੰ ਸਫਲ ਬਣਾਉਣ 'ਚ ਸਰਕਾਰੀ ਅਮਲੇ ਦੀ ਦੁਰਵਰਤੋਂ ਦੇ ਵੀ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਵਾਲਾਂ 'ਚ ਘਿਰੀ "ਆਪ" ਸਰਕਾਰ, ਰੋਡ ਸ਼ੋਅ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ AAP ਨੂੰ ਵੱਡੀ ਜਿੱਤ ਮਿਲਣ ਤੋਂ ਬਾਅਦ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਪੰਜਾਬ 'ਚ ਸਰਕਾਰ ਬਣਾਉਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ 'ਚ ਆ ਗਏ ਹਨ। ਦਰਅਸਲ ਪਾਰਟੀ 'ਤੇ ਰੋਡ ਸ਼ੋਅ ਨੂੰ ਸਫਲ ਬਣਾਉਣ 'ਚ ਸਰਕਾਰੀ ਅਮਲੇ ਦੀ ਦੁਰਵਰਤੋਂ ਦੇ ਵੀ ਦੋਸ਼ ਲੱਗੇ ਹਨ।ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਹੈ ਕਿ 'ਆਪ' ਦੇ ਰੋਡ ਸ਼ੋਅ 'ਚ ਪਾਰਟੀ ਵਰਕਰਾਂ ਨੂੰ ਸਰਕਾਰੀ ਬੱਸਾਂ 'ਚ ਲਿਜਾਇਆ ਗਿਆ। ਉਨ੍ਹਾਂ ਪੁੱਛਿਆ ਹੈ ਕਿ ਕੀ ਇਹੋ ਆਮ ਆਦਮੀ ਪਾਰਟੀ ਦਾ ਪੰਜਾਬ ਮਾਡਲ ਹੈ ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ 'ਆਪ' ਨੂੰ ਕੰਮ ਕਰਨ ਦੇ ਮੌਕੇ ਵੀ ਦੇਣਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ 'ਆਪ' ਨੇ ਗੁਰੂ ਨਗਰੀ 'ਚ ਰੋਡ ਸ਼ੋਅ ਕੱਢ ਕੇ ਸਮੁੱਚੀ ਲੀਡਰਸ਼ਿਪ ਨਤਮਸਤਕ ਹੋਈ ਹੈ, ਇਹ ਸਾਡੀ ਪਰੰਪਰਾ ਨਹੀਂ ਹੈ ਨਾ ਹੀ ਇਹ ਸਾਡੀ ਮਰਯਾਦਾ ਹੈ।

ਸੰਬੰਧਿਤ ਖ਼ਬਰਾਂ

ਕਾਂਗਰਸ ਦੇ ਨਵੇਂ ਚੁਣੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਰੋਡ ਸ਼ੋਏ 'ਤੇ ਉਂਗਲ ਚੁੁੱਕੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਪੰਜਾਬ ਸਰਕਾਰ ਵੱਲੋਂ ਜਾਰੀ ਇਕ ਪੱਤਰ ਵੀ ਸਾਂਝਾ ਕੀਤਾ ਹੈ। ਮੁੱਖ ਸਕੱਤਰ ਦੇ ਹਵਾਲੇ ਨਾਲ ਇਸ ਪੱਤਰ 'ਚ ਵਿਸ਼ੇਸ਼ ਸਕੱਤਰ ਮਾਲ ਸਮੇਤ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਪ੍ਰਬੰਧਾਂ ਲਈ ਪੈਸਾ ਖਰਚ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਦੋਸ਼ ਲਾਇਆ ਗਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਨੂੰ ਅੰਮ੍ਰਿਤਸਰ ਲਿਜਾਣ ਵਾਲੀਆਂ ਪੀਆਰਟੀਸੀ ਦੀਆਂ ਬੱਸਾਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਗਰਾਊਂਡ 'ਚ ਖੜ੍ਹੀਆਂ ਸਨ। ਰੋਡ ਸ਼ੋਅ ਤੋਂ ਬਾਅਦ ਬੱਸਾਂ ਆਪੋ-ਆਪਣੇ ਸ਼ਹਿਰ ਦੇ ਲੋਕਾਂ ਨੂੰ ਲੈ ਕੇ ਵਾਪਸ ਪਰਤ ਗਈਆਂ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!