|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਆਸੀਆ ਬੀਬੀ ਪਾਕਿਸਤਾਨ ਛੱਡ ਕੇ ਕੈਨੇਡਾ ਪੰਹੁਚੀ

ਓਂਟਾਰੀਓ (ਵਿਕਰਮ ਸਹਿਜਪਾਲ) : ਪਾਕਿਸਤਾਨ 'ਚ ਸਪੁਰੀਮ ਕੋਰਟ ਤੋਂ ਰੱਬੀਨਿੰਦਾ ਮਾਮਲੇ 'ਚ ਬੀਤੇ ਸਾਲ ਬਰੀ ਹੋਈ ਆਸੀਆ ਬੀਬੀ ਪਾਕਿਸਤਾਨ ਛੱਡ ਕੇ ਕੈਨੇਡਾ ਚਲੀ ਗਈ ਹੈ। ਇੱਕ ਸਥਾਨਕ ਅਖ਼ਬਾਰ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਕਿਹਾ ਕਿ ਆਸੀਆ ਬੀਬੀ ਨੇ ਦੇਸ਼ ਛੱਡ ਦਿੱਤਾ ਹੈ। ਉਹ ਇੱਕ ਸੁਤੰਤਰ ਨਾਗਰਿਕ ਹੈ ਅਤੇ ਆਪਣੀ ਇੱਛਾ ਅਨੁਸਾਰ ਯਾਤਰਾ ਕਰ ਸਕਦੀ ਹੈ। ਆਸੀਆ ਬੀਬੀ ਦੇ ਵਕੀਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਪਾਕਿਸਤਾਨ 'ਚ ਸਪੁਰੀਮ ਕੋਰਟ ਤੋਂ ਰੱਬੀਨਿੰਦਾ ਮਾਮਲੇ 'ਚ ਬੀਤੇ ਸਾਲ ਬਰੀ ਹੋਈ ਆਸੀਆ ਬੀਬੀ ਪਾਕਿਸਤਾਨ ਛੱਡ ਕੇ ਕੈਨੇਡਾ ਚਲੀ ਗਈ ਹੈ। ਇੱਕ ਸਥਾਨਕ ਅਖ਼ਬਾਰ ਨੇ ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਕਿਹਾ ਕਿ ਆਸੀਆ ਬੀਬੀ ਨੇ ਦੇਸ਼ ਛੱਡ ਦਿੱਤਾ ਹੈ। ਉਹ ਇੱਕ ਸੁਤੰਤਰ ਨਾਗਰਿਕ ਹੈ ਅਤੇ ਆਪਣੀ ਇੱਛਾ ਅਨੁਸਾਰ ਯਾਤਰਾ ਕਰ ਸਕਦੀ ਹੈ। ਆਸੀਆ ਬੀਬੀ ਦੇ ਵਕੀਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਕੈਨੇਡਾ ਪਹੁੰਚ ਗਈ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਆਸੀਆ ਬੀਬੀ ਆਪਣੇ ਗੁਆਂਢੀਆਂ ਨਾਲ ਵਿਵਾਦ ਹੋ ਗਿਆ ਸੀ ਅਤੇ ਉਸ ਦੌਰਾਨ ਉਸ ਉੱਤੇ ਇਸਲਾਮ ਦੇ ਅਪਮਾਨ ਦਾ ਦੋਸ਼ ਲਗਾਇਆ ਗਿਆ ਸੀ ਜਿਸ ਤੋਂ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਆਸੀਆ ਬੀਬੀ ਨੇ ਕਿਹਾ ਵੀ ਕਿ ਉਸ ਦਾ ਕੋਈ ਦੋਸ਼ ਨਹੀਂ ਹੈ ਇਸ ਦੇ ਬਾਵਜੂਦ ਉਸ ਨੂੰ ਅੱਠ ਸਾਲ ਜੇਲ੍ਹ 'ਚ ਬਿਤਾਉਣੇ ਪਏ।ਪਾਕਿਸਤਾਨ ਦੇ ਸੁਪਰੀਮ ਕੋਰਟ ਨੇ 31 ਅਕਤੂਬਰ 2018 ਨੂੰ ਉਸ ਨੂੰ ਰੱਬੀਨਿੰਦਾ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ। ਅਦਾਲਤ ਦੇ ਇਸ ਫ਼ੈਸਲੇ ਨਾਲ ਪਾਕਿਸਤਾਨ 'ਚ ਵਿਰੋਧ ਸ਼ੁਰੂ ਹੋ ਗਿਆ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!