|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣਾ ਇਕ ਅਫ਼ਵਾਹ : ਹਰੀਸ਼ ਰਾਵਤ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਉਸ ਬਿਆਨ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈਕਮਾਨ ਵੱਲੋਂ ਮਨਜ਼ੂਰ ਕਰਨ ਦੀਆਂ ਅਫ਼ਵਾਹਾਂ 'ਤੇ ਬਰੇਕ ਲਾ ਦਿੱਤੀ ਹੈ, ਜਿਸ 'ਚ ਉਨ੍ਹਾਂ ਨੇ ਲਖੀਮਪੁਰ ਖੀਰੀ ਮਾਮਲੇ 'ਚ ਸਿੱਧੂ ਦਾ ਸਾਥ ਦੇਣ ਦੀ ਗੱਲ ਕਹੀ ਹੈ। ਹਾਲਾਂਕਿ ਬੀਤੇ ਦਿਨ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਬਾਰੇ ਖ਼ਬਰਾਂ ਲਗਾਤਾ

NRI Post Desk · 1877 ਦਿਨ ਪਹਿਲਾਂ · ਅੱਪਡੇਟ 1877 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣਾ ਇਕ ਅਫ਼ਵਾਹ : ਹਰੀਸ਼ ਰਾਵਤ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਉਸ ਬਿਆਨ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈਕਮਾਨ ਵੱਲੋਂ ਮਨਜ਼ੂਰ ਕਰਨ ਦੀਆਂ ਅਫ਼ਵਾਹਾਂ 'ਤੇ ਬਰੇਕ ਲਾ ਦਿੱਤੀ ਹੈ, ਜਿਸ 'ਚ ਉਨ੍ਹਾਂ ਨੇ ਲਖੀਮਪੁਰ ਖੀਰੀ ਮਾਮਲੇ 'ਚ ਸਿੱਧੂ ਦਾ ਸਾਥ ਦੇਣ ਦੀ ਗੱਲ ਕਹੀ ਹੈ। ਹਾਲਾਂਕਿ ਬੀਤੇ ਦਿਨ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਬਾਰੇ ਖ਼ਬਰਾਂ ਲਗਾਤਾਰ ਚੱਲਦੀਆਂ ਰਹੀਆਂ। ਅਸਲ 'ਚ ਨਵਜੋਤ ਸਿੱਧੂ ਦੇ ਲਖੀਮਪੁਰ ਖੀਰੀ ਵੱਲ ਚਾਲੇ ਪਾਉਣ ਦੇ ਫ਼ੈਸਲੇ ਦੇ ਸੰਦਰਭ 'ਚ ਹਰੀਸ਼ ਰਾਵਤ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਨਵਜੋਤ ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਉੱਤਰ ਪ੍ਰਦੇਸ਼ ਸਰਕਾਰ ਨੂੰ ਅਲਟੀਮੇਟ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਬੇਕਸੂਰ ਕਿਸਾਨਾਂ ਦੇ ਜ਼ਾਲਮਾਨਾ ਕਤਲ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਗੈਰ ਕਾਨੂੰਨੀ-ਢੰਗ ਨਾਲ ਹਿਰਾਸਤ 'ਚ ਰੱਖੀ ਕਿਸਾਨਾਂ ਦੇ ਹੱਕ ਲਈ ਲੜ ਰਹੀ ਸਾਡੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ 7 ਅਕਤੂਬਰ ਨੂੰ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।

ਸਿੱਧੂ ਸਬੰਧੀ ਕਾਂਗਰਸੀ ਖੇਮੇ 'ਚ ਚਰਚਾਵਾਂ ਦਾ ਦੌਰ ਜਾਰੀ ਹੋਵੇ ਪਰ ਹਰੀਸ਼ ਰਾਵਤ ਦੇ ਤੇਵਰ ਸਿੱਧੂ ਨੂੰ ਲੈ ਕੇ ਕਾਫੀ ਨਰਮ ਹਨ। ਸਿੱਧੂ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਦਿੱਤੇ ਗਏ ਅਲਟੀਮੇਟਮ ਦਾ ਰਾਵਤ ਨੇ ਖੁੱਲ੍ਹ ਕੇ ਸਮਰਥਨ ਕੀਤਾ। ਉਨ੍ਹਾਂ ਸਿੱਧੂ ਦੇ ਫ਼ੈਸਲੇ ਨੂੰ ਚੰਗਾ ਦੱਸਦੇ ਹੋਏ ਲਿਖਿਆ ਕਿ ਤੁਹਾਨੂੰ ਵਧਾਈ, ਇਹੀ ਉਹ ਕਾਂਗਰਸ ਹੈ, ਜਿਸ ਦੀ ਸਾਨੂੰ ਲੋੜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!