|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਖ਼ਤਰਨਾਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ

ਹੁਸ਼ਿਆਰਪੁਰ: ਸ਼ਹਿਰ ਨੇੜੇ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਢੱਕੋਵਾਲ ਨੇੜੇ ਹੋਏ ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸਾ ਤੜਕੇ ਕਰੀਬ ਤਿੰਨ ਵਜੇ ਹੋਇਆ। ਇਕ ਟਾਟਾ 407 ਵਾਹਨ ਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ ਪਰ ਇਕ ਵਿਅਕਤੀ ਲੁਧਿਆਣਾ ਤੇ ਇਕ ਹਿਮਾਚਲ ਪ੍ਰਦੇਸ਼ ਦਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ: ਸ਼ਹਿਰ ਨੇੜੇ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਢੱਕੋਵਾਲ ਨੇੜੇ ਹੋਏ ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸਾ ਤੜਕੇ ਕਰੀਬ ਤਿੰਨ ਵਜੇ ਹੋਇਆ। ਇਕ ਟਾਟਾ 407 ਵਾਹਨ ਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ ਪਰ ਇਕ ਵਿਅਕਤੀ ਲੁਧਿਆਣਾ ਤੇ ਇਕ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਤੜਕੇ ਕਰੀਬ ਤਿੰਨ ਵਜੇ ਟਾਟਾ 407 ਵਾਹਨ ਤੇ ਟਿੱਪਰ ਦੀ ਸਿੱਧੀ ਟੱਕਰ ਹੋ ਗਈ। ਇਸ ਨਾਲ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਵਾਹਨਾਂ 'ਚ ਸਵਾਰ ਲੋਕ ਅੰਦਰ ਬੁਰੀ ਤਰ੍ਹਾਂ ਫਸ ਗਏ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਭੱਜ ਕੇ ਪਹੁੰਚੇ ਤੇ ਬਚਾਅ ਕਾਰਜ ਸ਼ੁਰੂ ਕੀਤਾ।

ਸੰਬੰਧਿਤ ਖ਼ਬਰਾਂ

ਲੋਕਾਂ ਅਨੁਸਾਰ ਦੋਵੇਂ ਵਾਹਨਾਂ 'ਚ ਸਵਾਰ ਚਾਰ ਲੋਕਾਂ ਹੋ ਗਈ। ਲਾਸ਼ਾਂ ਗੱਡੀਆਂ 'ਚ ਬੁਰੀ ਤਰ੍ਹਾਂ ਫਸ ਗਈਆਂ ਸਨ ਤੇ ਉਨ੍ਹਾਂ ਨੂੰ ਬਾਹਰ ਕੱਢਣ 'ਚ ਕਾਫ਼ੀ ਮੁਸ਼ੱਕਤ ਕਰਨੀ ਪਈ। ਸਾਰੀਆਂ ਲਾਸ਼ਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਰੱਖਵਾਈਆਂ ਗਈਆਂ ਹਨ। ਸਿਵਲ ਹਸਪਤਾਲ 'ਚ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟਿੱਪਰ ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ। ਡਰਾਈਵਰ ਦੇ ਝਪਕੀ ਲੈਣ ਕਾਰਨ ਗੱਡੀ ਦਾ ਸੰਤੁਲਨ ਵਿਗੜਿਆ ਜਿਸ ਤੋਂ ਬਾਅਦ ਟਿੱਪਰ ਟਾਟਾ 407 ਨਾਲ ਜਾ ਟਕਰਾਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਥਾਂ ਪਹੁੰਚ ਗਈ ਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸਾ ਕਿਸ ਵਜ੍ਹਾ ਨਾਲ ਹੋਇਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦਾ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!