|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

10ਵੀਂ ਜਮਾਤ ਦੀ ਕੁੜੀ ਨੂੰ ਬਲੈਕਮੇਲ ਕਰ ਕੀਤਾ ਜਬਰ-ਜਨਾਹ, ਦੋਸ਼ੀ ਫ਼ਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ): ਮਾਹਿਲਪੁਰ ਦੇ ਇਲਾਕੇ ਵਿਚੋਂ 10ਵੀਂ ਜਮਾਤ ਦੀ ਕੁੜੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਦੀ ਇਕ ਨਾਬਾਲਗਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਡੇਢ ਸਾਲ ਪਹਿਲਾਂ ਉਹ ਆਪਣੇ ਰਿਸ਼ਤੇਦਾਰਾਂ ਦੇ ਵਿਆਹ ਗਈ ਹੋਈ ਸੀ ਤਾਂ ਉੱਥੇ ਰਿਸ਼ੇਤਦਾਰੀ ਵਿਚ ਲੱਗਦਾ ਕੁਲਦੀਪ ਸਿੰਘ ਪ

NRI Post Desk · 1712 ਦਿਨ ਪਹਿਲਾਂ · ਅੱਪਡੇਟ 1712 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ): ਮਾਹਿਲਪੁਰ ਦੇ ਇਲਾਕੇ ਵਿਚੋਂ 10ਵੀਂ ਜਮਾਤ ਦੀ ਕੁੜੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਦੀ ਇਕ ਨਾਬਾਲਗਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਡੇਢ ਸਾਲ ਪਹਿਲਾਂ ਉਹ ਆਪਣੇ ਰਿਸ਼ਤੇਦਾਰਾਂ ਦੇ ਵਿਆਹ ਗਈ ਹੋਈ ਸੀ ਤਾਂ ਉੱਥੇ ਰਿਸ਼ੇਤਦਾਰੀ ਵਿਚ ਲੱਗਦਾ ਕੁਲਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨਾਗਲਾ ਲੁਧਿਆਣਾ ਨੇ ਉਸ ਨੂੰ ਰਸਤੇ ਵਿਚ ਰੋਕ ਕੇ ਪਿਆਰ ਦਾ ਵਾਸਤਾ ਦਿੱਤਾ ਅਤੇ ਕੁਝ ਖਾ ਕੇ ਮਰ ਜਾਣ ਦੀ ਧਮਕੀ ਦਿੱਤੀ।

ਉਸ ਤੋਂ ਬਾਅਦ ਉਹ ਆਪਣੇ ਪਿੰਡੋਂ ਆ ਕੇ ਉਸ ਦੀ ਤਾਈ ਦੇ ਘਰ ਰਹਿਣ ਲੱਗ ਪਿਆ। ਵਰਗਲਾ ਕੇ ਉਸ ਨੇ ਤਾਈ ਦੇ ਘਰ ਬੁਲਾਇਆ, ਜਿੱਥੇ ਕੋਲਡ ਡਰਿੰਕ ਵਿਚ ਕੁਝ ਪਾ ਕੇ ਉਸ ਨੂੰ ਬੇਹੋਸ਼ ਕਰ ਦਿੱਤਾ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ।

ਸੰਬੰਧਿਤ ਖ਼ਬਰਾਂ

ਪੀੜਤਾ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਪਿਆਰ ਦੇ ਜਾਲ ਵਿਚ ਫਸਾ ਕੇ ਉਸ ਦੀਆਂ ਅਸ਼ਲੀਲ ਤਸਵੀਰਾਂ ਵੀ ਖਿੱਚ ਲਈਆਂ ਅਤੇ ਅਸ਼ਲੀਲ ਤਸਵੀਰਾਂ ਦਾ ਸਹਾਰਾ ਲੈ ਕੇ ਉਸ ਬਲੈਕਮੇਲ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਤੰਗ ਆ ਕੇ ਉਸ ਨੇ ਸਾਰੀ ਗੱਲ ਆਪਣੇ ਘਰ ਦੱਸੀ।

ਡੀ. ਐੱਸ. ਪੀ. ਗੜ੍ਹਸ਼ੰਕਰ ਨਰਿੰਦਰ ਸਿੰਘ ਔਜਲਾ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਹੈ ਅਤੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!