|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਜਿਲ੍ਹਾ ਪੁਲਿਸ ਵੱਲੋਂ ਡੀ.ਏ.ਵੀ ਕਾਲਜ ਗਿੱਦੜਬਾਹਾ ਵਿਖੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਗਿੱਦੜਬਾਹਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਨਸ਼ਾ ਮੁਕਤ ਪੰਜਾਬ ਤਹਿਤ ਐੱਸਐੱਸਪੀ ਸ: ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਅਲੱਗ-ਅਲੱਗ ਟੀਮਾਂ ਬਣਾ ਕੇ ਸਕੂਲਾਂ/ਕਾਲਜਾਂ, ਪਿੰਡਾਂ/ਸ਼ਹਿਰਾਂ ਦੇ ਅੰਦਰ ਸੈਮੀਨਾਰ ਲਾਉਣ ਦੇ ਨਾਲ-ਨਾਲ ਜਿਹੜੇ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੇ ਹਨ ਉਨਾਂ ਦਾ ਇਲਾਜ ਮੁਫਤ ਵਿੱਚ ਕਰਵਾ ਕੇ ਦਿ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗਿੱਦੜਬਾਹਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਨਸ਼ਾ ਮੁਕਤ ਪੰਜਾਬ ਤਹਿਤ ਐੱਸਐੱਸਪੀ ਸ: ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਅਲੱਗ-ਅਲੱਗ ਟੀਮਾਂ ਬਣਾ ਕੇ ਸਕੂਲਾਂ/ਕਾਲਜਾਂ, ਪਿੰਡਾਂ/ਸ਼ਹਿਰਾਂ ਦੇ ਅੰਦਰ ਸੈਮੀਨਾਰ ਲਾਉਣ ਦੇ ਨਾਲ-ਨਾਲ ਜਿਹੜੇ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੇ ਹਨ ਉਨਾਂ ਦਾ ਇਲਾਜ ਮੁਫਤ ਵਿੱਚ ਕਰਵਾ ਕੇ ਦਿੱਤਾ ਜਾ ਰਿਹਾ ਹੈ ਅਤੇ ਉਨਾਂ ਦਾ ਨਾਮ ਗੁਪਤ ਰੱਖਿਆ ਜਾ ਰਿਹਾ ਹੈ । ਇਸੇ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏਐੱਸਆਈ ਗੁਰਾਦਿੱਤਾ ਸਿੰਘ ਵੱਲੋਂ ਮਾਤਾ ਮਿਸ਼ਰੀ ਦੇਵੀ ਡੀ.ਏ.ਵੀ ਕਾਲਜ ਗਿੱਦੜਬਾਹਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

ਸੰਬੰਧਿਤ ਖ਼ਬਰਾਂ

ਜਿੱਥੇ ਏਐੱਸਆਈ ਕਾਸਮ ਅਲੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਮੌਤ ਦਾ ਦੂਜਾ ਨਾਮ ਨਸ਼ੇ ਹਨ। ਸਾਨੂੰ ਕਦੇ ਵੀ ਕਿਸੇ ਵੀ ਤਰਾਂ ਦਾ ਨਸ਼ਾ ਨਹੀਂ ਕਰਨਾ ਚਾਹੀਦਾ ਖਾਸ ਕਰਕੇ ਜੇ ਕੋਈ ਤੁਹਾਡੇ ਆਲੇ ਦੁਆਲੇ ਮਾੜੀ ਸੰਗਤ ਹੈ, ਉਸ ਤੋਂ ਦੂਰ ਰਹਿਣਾ ਚਾਹੀਦਾ ਹੈ । ਏਐੱਸਆਈ ਗੁਰਜੰਟ ਸਿੰਘ ਨੇ ਕਿਹਾ ਕਿ ਸਾਨੂੰ ਵਹੀਕਲ ਚਲਾਉਣ ਲੱਗਿਆਂ ਮੋਬਾਈਲ ਦੀ ਵਰਤੋਂ ਤੇ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਕਰਕੇ ਬਿਲਕੁਲ ਨਹੀਂ ਚਲਾਉਣਾ ਚਾਹੀਦਾ। ਇਸ ਤੋਂ ਬਾਅਦ ਨਾਇਬ ਸਿੰਘ ਨੂਰੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ । ਸਮਨਦੀਪ (ਮਾਈਕਲ) ਨੇ ਕਿਹਾ ਕਿ ਜੇ ਕੋਈ ਤੁਹਾਡੇ ਆਲੇ ਦੁਆਲੇ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਤੁਰੰਤ ਪੁਲਿਸ ਨੂੰ ਦਿਓ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਵਿਸੇਸ ਤੌਰ ਤੇ ਪਹੁੰਚੇ ਪੁਲਿਸ ਖਿਡਾਰੀ ਜਗਸੀਰ ਪੁਰੀ ਵੱਲੋਂ ਬੱਚਿਆਂ ਨੂੰ ਨਸ਼ੇ ਨਾ ਕਰਨ ਦੀ ਅਪੀਲ ਕੀਤੀ ਗਈ। ਪਿ੍ਰੰਸੀਪਲ ਆਰ ਕੇ ਮਹਾਜਨ ਵੱਲੋਂ ਆਈ ਹੋਈ ਪੁਲਿਸ ਟੀਮ ਦਾ ਧੰਨਵਾਦ ਕੀਤਾ ਅਤੇ ਪੁਲਿਸ ਟੀਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!