|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਲ੍ਹ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ, ਕੇਂਦਰੀ ਜੇਲ੍ਹ ਪਟਿਆਲਾ ਦੇ ਚਾਰ ਅਧਿਕਾਰੀ ਬਰਖ਼ਾਸਤ

ਚੰਡੀਗੜ : ਜੇਲ੍ਹ ਵਿਭਾਗ ਵੱਲੋਂ ਸਜ਼ਾ ਤੋਂ ਛੋਟ ਅਤੇ ਜਬਰੀ ਵਸੂਲੀ, ਤਸੀਹੇ, ਗੈਰ ਮਨੁੱਖੀ ਵਤੀਰੇ ਦੇ ਨਾਲ-ਨਾਲ ਗੈਰ ਕੁਦਰਤੀ ਕੰਮਾਂ ਨੂੰ ਉਤਸ਼ਾਹਿਤ ਕਰਕੇ ਜੇਲ੍ਹ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕੇਂਦਰੀ ਜੇਲ੍ਹ ਪਟਿਆਲਾ ਦੇ ਚਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਪੰਜਾਬ ਸ. ਸੁਖਜਿੰਦਰ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਜੇਲ੍ਹ ਵਿਭਾਗ ਵੱਲੋਂ ਸਜ਼ਾ ਤੋਂ ਛੋਟ ਅਤੇ ਜਬਰੀ ਵਸੂਲੀ, ਤਸੀਹੇ, ਗੈਰ ਮਨੁੱਖੀ ਵਤੀਰੇ ਦੇ ਨਾਲ-ਨਾਲ ਗੈਰ ਕੁਦਰਤੀ ਕੰਮਾਂ ਨੂੰ ਉਤਸ਼ਾਹਿਤ ਕਰਕੇ ਜੇਲ੍ਹ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕੇਂਦਰੀ ਜੇਲ੍ਹ ਪਟਿਆਲਾ ਦੇ ਚਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾ ਕੱਟ ਰਹੇ ਬਰਜੇਸ਼ ਠਾਕੁਰ ਅਤੇ ਕਿਰਨਵੀਰ ਸਿੰਘ ਨਾਮੀ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਸਬੰਧੀ ਜਾਂਚ ਦਾ ਜਿੰਮਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੌਂਪਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਇਨ੍ਹਾਂ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਉਕਤ ਜੇਲ੍ਹ ਅਧਿਕਾਰੀਆਂ 'ਤੇ ਜੇਲ੍ਹ ਵਿਚ ਸਜ਼ਾ ਕੱਟ ਰਹੇ ਗੈਂਗਸਟਰਾਂ ਨਾਲ ਮਿਲ ਕੇ ਉਨ੍ਹਾਂ ਦੇ ਰਿਸ਼ਤੇਦਾਰਾਂ (ਕੈਦੀਆਂ) ਨਾਲ ਗੈਰ ਕੁਦਰਤੀ ਕੰਮਾਂ ਦੇ ਨਾਲ ਨਾਲ ਗੈਰ ਮਨੁੱਖੀ ਤਸੀਹੇ, ਜਬਰੀ ਵਸੂਲੀ ਦੇ ਦੋਸ਼ ਲਗਾਏ ਸਨ। ਰੰਧਾਵਾ ਨੇ ਦੱਸਿਆ ਕਿ ਇਸ ਜਾਂਚ ਦੇ ਅਧਾਰ 'ਤੇ ਰਾਜਨ ਕਪੂਰ ਡਿਪਟੀ ਸੁਪਰਡੈਂਟ ਗਰੇਡ-2 ਤਤਕਾਲੀ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ, ਵਿਕਾਸ ਸ਼ਰਮਾ ਅਤੇ ਸੁਖਜਿੰਦਰ ਸਿੰਘ ਦੋਵੇਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਅਤੇ ਪਰਾਗਨ ਸਿੰਘ ਹੈੱਡ ਵਾਰਡਨ ਕੇਂਦਰੀ ਜੇਲ੍ਹ ਪਟਿਆਲਾ ਦੀਆਂ ਸੇਵਾਵਾਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!