|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜਹਾਜ਼ ਹਾਦਸਾ ਮਾਮਲੇ 'ਚ ਈਰਾਨ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਵਾਸ਼ਿੰਗਟਨ (Nri Media) : ਯੂਕ੍ਰੇਨ ਦੇ ਜਹਾਜ਼ ਨੂੰ ਗ਼ਲਤੀ ਨਾਲ ਮਾਰ ਦੇਣ ਦੇ ਇਕਬਾਲੀਆ ਹੋਣ ਦੇ ਬਾਵਜੂਦ ਈਰਾਨ ਉੱਤੇ ਦਬਾਅ ਵਧਦਾ ਜਾ ਰਿਹਾ ਹੈ। ਜਿਨ੍ਹਾਂ ਦੇਸ਼ਾਂ ਦੇ ਨਾਗਰਿਕ ਇਸ ਹਾਦਸੇ ਵਿੱਚ ਮਾਰੇ ਗਏ ਸਨ ਉਨ੍ਹਾਂ ਨੇ ਕਾਰਵਾਈ ਦੀ ਗੱਲ ਆਖੀ ਹੈ। ਸਾਰੇ ਪੰਜ ਦੇਸ਼ਾਂ ਨੇ ਵੀਰਵਾਰ ਨੂੰ ਲੰਦਨ ਵਿੱਚ ਬੈਠਕ ਕਰਨ ਦਾ ਫੈਸਲਾ ਕੀਤਾ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Nri Media) : ਯੂਕ੍ਰੇਨ ਦੇ ਜਹਾਜ਼ ਨੂੰ ਗ਼ਲਤੀ ਨਾਲ ਮਾਰ ਦੇਣ ਦੇ ਇਕਬਾਲੀਆ ਹੋਣ ਦੇ ਬਾਵਜੂਦ ਈਰਾਨ ਉੱਤੇ ਦਬਾਅ ਵਧਦਾ ਜਾ ਰਿਹਾ ਹੈ। ਜਿਨ੍ਹਾਂ ਦੇਸ਼ਾਂ ਦੇ ਨਾਗਰਿਕ ਇਸ ਹਾਦਸੇ ਵਿੱਚ ਮਾਰੇ ਗਏ ਸਨ ਉਨ੍ਹਾਂ ਨੇ ਕਾਰਵਾਈ ਦੀ ਗੱਲ ਆਖੀ ਹੈ। ਸਾਰੇ ਪੰਜ ਦੇਸ਼ਾਂ ਨੇ ਵੀਰਵਾਰ ਨੂੰ ਲੰਦਨ ਵਿੱਚ ਬੈਠਕ ਕਰਨ ਦਾ ਫੈਸਲਾ ਕੀਤਾ ਹੈ।

ਸੰਬੰਧਿਤ ਖ਼ਬਰਾਂ

ਮੀਟਿੰਗ ਵਿੱਚ ਕਾਨੂੰਨੀ ਕਾਰਵਾਈ ਉੱਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਯੂਕਰੇਨ ਦੇ ਵਿਦੇਸ਼ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਸਿੰਗਾਪੁਰ ਵਿੱਚ ਯੂਕ੍ਰੇਨ ਦੇ ਵਿਦੇਸ਼ ਮੰਤਰੀ ਵਦੀਮ ਪ੍ਰਿਸਟਾਕੋ ਨੇ ਇਸ ਦੀ ਪੁਸ਼ਟੀ ਕੀਤੀ। ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਪ੍ਰਕਾਸ਼ਤ ਖ਼ਬਰਾਂ ਮੁਤਾਬਕ ਪ੍ਰਿਸਤਾਇਕੋ ਨੇ ਕਿਹਾ ਕਿ ਈਰਾਨ ਜਲਦੀ ਹੀ ਉਸ ਨੂੰ ਜਹਾਜ਼ ਦਾ ਬਲੈਕ ਬਾਕਸ ਦੇ ਸਕਦਾ ਹੈ। ਇਰਾਨ ਦੇ ਕਮਾਂਡਰ ਜਨਰਲ ਕਾਸੀਮ ਸੁਲੇਮਾਨੀ ਨੂੰ ਇਰਾਕ ਵਿੱਚ ਅਮਰੀਕੀ ਸੈਨਿਕਾਂ ਨੇ ਮਾਰ ਦਿੱਤਾ ਸੀ। ਇਸ ਤੋਂ ਬਾਅਦ ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਜਾਰੀ ਹੈ।

ਦੂਜੇ ਪਾਸੇ ਇਹ ਵੀ ਖ਼ਬਰ ਹੈ ਕਿ ਸੁਲੇਮਾਨੀ ਦੀ ਹੱਤਿਆ ਪਿੱਛੇ ਇਜ਼ਰਾਈਲ ਨੇ ਵੀ ਅਹਿਮ ਭੂਮਿਕਾ ਨਿਭਾਈ ਸੀ। ਇਕ ਨਿਊਜ਼ ਏਜੰਸੀ ਵਿੱਚ ਪ੍ਰਕਾਸ਼ਤ ਖ਼ਬਰਾਂ ਮੁਤਾਬਕ ਇਜ਼ਰਾਈਲ ਨੇ ਪੂਰੇ ਮਾਮਲੇ ਵਿੱਚ ਅਮਰੀਕਾ ਨੂੰ ਬਹੁਤ ਮਹੱਤਵਪੂਰਨ ਜਾਣਕਾਰੀ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਜਿਸ ਜਹਾਜ਼ ‘ਤੇ ਸੁਲੇਮਾਨੀ ਸਵਾਰ ਸੀ ਉਸ ਜਹਾਜ਼ ਵਿੱਚ ਇਸਰਾਇਲੀ ਖੁਫੀਆ ਵੀ ਮੌਜੂਦ ਸੀ।ਤੁਹਾਨੂੰ ਦੱਸ ਦਈਏ ਕਿ ਈਰਾਨ ਨੇ ਗ਼ਲਤੀ ਨਾਲ ਯੂਕ੍ਰੇਨ ਦੇ ਜਹਾਜ਼ 'ਤੇ ਹਮਲਾ ਕਰ ਦਿੱਤਾ ਸੀ। ਇਸ ਵਿਚ 176 ਲੋਕ ਸਨ। ਈਰਾਨ ਨੇ ਕਿਹਾ ਕਿ ਜਹਾਜ਼ ਉਨ੍ਹਾਂ ਦੇ ਮਿਲਟਰੀ ਬੇਸ ਦੇ ਕੋਲੋਂ ਲੰਘ ਰਿਹਾ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!