|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਅਦਾਕਾਰਾ ਸੁਰਵੀਨ ਚਾਵਲਾ ਨੇ ਆਪਣੀ 'ਨੰਨ੍ਹੀ ਪਰੀ' ਨਾਲ ਕਰਵਾਇਆ ਫੋਟੋਸ਼ੂਟ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪਿਛਲੇ ਮਹੀਨੇ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਸੁਰਵੀਨ ਚਾਵਲਾ ਨੇ ਬੇਬੀ ਗਰਲ ਨੂੰ ਜਨਮ ਦਿੱਤਾ ਸੀ, ਜਿਸ ਦੀ ਪਹਿਲੀ ਝਲਕ ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਸੁਰਵੀਨ ਚਾਵਲਾ ਆਪਣੀ ਧੀ ਨਾਲ ਪਹਿਲੇ ਫੋਟੋਸ਼ੂਟ ਦੀਆ ਤਸਵੀਰਾਂ ਸ਼ੇਅਰ ਕੀਤੀਆਂ ਹਨ| ਜੀ ਹਾਂ, ਸੁਰਵੀਨ ਚਾਵਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪਿਛਲੇ ਮਹੀਨੇ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਸੁਰਵੀਨ ਚਾਵਲਾ ਨੇ ਬੇਬੀ ਗਰਲ ਨੂੰ ਜਨਮ ਦਿੱਤਾ ਸੀ, ਜਿਸ ਦੀ ਪਹਿਲੀ ਝਲਕ ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਸੁਰਵੀਨ ਚਾਵਲਾ ਆਪਣੀ ਧੀ ਨਾਲ ਪਹਿਲੇ ਫੋਟੋਸ਼ੂਟ ਦੀਆ ਤਸਵੀਰਾਂ ਸ਼ੇਅਰ ਕੀਤੀਆਂ ਹਨ| ਜੀ ਹਾਂ, ਸੁਰਵੀਨ ਚਾਵਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਨੰਨ੍ਹੀ ਪਰੀ ਦੀ ਇਕ ਬਲੈਕ ਐਂਡ ਵ੍ਹਾਈਟ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਬੇਬੀ ਗਰਲ ਕਾਫੀ ਕਿਊਟ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆ ਸੁਰਵੀਨ ਚਾਵਲਾ ਨੇ ਖਾਸ ਕੈਪਸ਼ਨ ਵੀ ਦਿੱਤੀ ਹੈ, ਜਿਸ ਉਸ ਨੇ ਲਿਖਿਆ, ''To love ...I know now.... @butnaturalphotography''।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਸੁਰਵੀਨ ਵਲੋਂ ਸ਼ੇਅਰ ਕੀਤੀ ਤਸਵੀਰ 'ਤੇ ਫੈਨਜ਼ ਲਗਾਤਾਰ ਕੁਮੈਂਟਸ ਕਰ ਰਹੇ ਹਨ। ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਸੁਰਵੀਨ ਚਾਵਲਾ ਨੇ ਆਪਣੀ ਧੀ ਦਾ ਨਾਂ 'ਈਵਾ' ਰੱਖਿਆ ਹੈ। ਹਾਲਾਂਕਿ ਇਸ ਤੋਂ ਇਲਾਵਾ ਪਹਿਲਾ ਸੁਰਵੀਨ ਚਾਵਲਾ ਤੇ ਪਤੀ ਅਕਸ਼ੈ ਠਾਕਰ ਨਾਲ ਧੀ ਈਵਾ ਦੀ ਇਕ ਤਸਵੀਰ ਸਾਹਮਣੇ ਆਈ ਸੀ ਪਰ ਉਸ ਤਸਵੀਰ 'ਚ ਬੇਬੀ ਦਾ ਚਿਹਰਾ ਨਹੀਂ ਦਿਖਾਇਆ ਗਿਆ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!