|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਨਿਰੀਖਣ

ਕਪੂਰਥਲਾ : ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡਾਂ ਦਾ ਚੌਗਿਰਦਾ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚਲੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਚ ਛੱਪੜਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡਾਂ ਦਾ ਚੌਗਿਰਦਾ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚਲੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਚ ਛੱਪੜਾਂ ਵਿਚੋਂ ਪਾਣੀ ਕੱਢਣ ਦੇ ਕੰਮਾਂ ਦਾ ਨਿਰੀਖਣ ਕੀਤਾ ਗਿਆ, ਜਿਨਾਂ ਵਿਚ ਚੱਕੋਕੀ, ਸੰਗਰਾਏ, ਦਾਊਦਪੁਰ, ਬਾਮੂਵਾਲ, ਬਹਿਲੋਲਪੁਰ, ਮਾਂਗੇਵਾਲ ਆਦਿ ਸ਼ਾਮਿਲ ਸਨ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਨਾਂ ਹਦਾਇਤ ਕੀਤੀ ਕਿ ਛੱਪੜਾਂ ਵਿਚੋਂ ਪਾਣੀ ਕੱਢਣ ਉਪਰੰਤ ਇਨਾਂ ਵਿਚ ਜੰਮੀ ਹੋਈ ਗਾਰ ਅਤੇ ਬੂਟੀ ਨੂੰ ਬਾਹਰ ਕੱਢਿਆ ਜਾਵੇ ਤਾਂ ਜੋ ਛੱਪੜਾਂ ਦੀ ਪਾਣੀ ਸੋਖਣ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ। ਉਨਾਂ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਵਿਚ ਮਦਦ ਮਿਲੇਗੀ। ਉਨਾਂ ਨਾਲ ਹੀ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਛੱਪੜਾਂ ਦੇ ਕੰਢਿਆਂ 'ਤੇ ਛਾਂਦਾਰ ਤੇ ਫਲ਼ਦਾਰ ਬੂਟੇ ਲਗਾਉਣ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਨਾਲ ਇਨਾਂ 'ਤੇ ਹੁੰਦੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਵਿਚ ਵੀ ਮਦਦ ਮਿਲੇਗੀ।

ਉਨਾਂ ਹਦਾਇਤ ਕੀਤੀ ਕਿ ਸਾਰੇ ਸਫ਼ਾਈ ਦੇ ਸਾਰੇ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਬਰਸਾਤਾਂ ਤੋਂ ਪਹਿਲਾਂ ਪੂਰੀ ਤਰਾਂ ਸਫ਼ਾਈ ਹੋ ਸਕੇ। ਇਸ ਮੌਕੇ ਬੀ. ਡੀ. ਪੀ. ਓ ਢਿਲਵਾਂ ਤੇ ਨਡਾਲਾ ਸ੍ਰੀ ਸਮਸ਼ੇਰ ਸਿੰਘ ਬੱਲ, ਸ੍ਰੀ ਸਾਹਿਲ ਓਬਰਾਏ, ਏ. ਪੀ. ਓ ਸ੍ਰੀ ਵਿਸ਼ਾਲ ਅਤੇ ਮੈਡਮ ਸੋਨੀਆ, ਗ੍ਰਾਮ ਰੋਜ਼ਗਾਰ ਸਹਾਇਕ ਸ. ਗੁਰਮੀਤ ਸਿੰਘ ਤੇ ਮੰਗਲ ਸਿੰਘ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਸਰਪੰਚ ਤੇ ਹੋਰ ਮੋਹਤਬਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!