|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿ 'ਚ ਗਾਇਬ ਹੋਏ ਸਿੱਖ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸ. ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿ 'ਚ ਗਾਇਬ ਹੋਏ ਸਿੱਖ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸ. ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।

ਸੰਬੰਧਿਤ ਖ਼ਬਰਾਂ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ਿੰਮੇਵਾਰ ਹੁੰਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!