|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਫ਼ਗਾਨਿਸਤਾਨ ਸਰਕਾਰ ਨੇ ਕੀਤਾ ਹਵਾਈ ਹਮਲਾ, 14 ਲੋਕਾਂ ਦੀ ਮੌਤ

ਕਾਬੁਲ (ਐਨ.ਆਰ.ਆਈ. ਮੀਡਿਆ) : ਅਫ਼ਗਾਨਿਸਤਾਨ ਸਰਕਾਰ ਨੇ ਪੱਛਮੀ ਹੇਰਾਤ ਸੂਬੇ ਵਿੱਚ ਹਵਾਈ ਹਮਲਾ ਕੀਤਾ, ਜਿਸ 'ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਕਈ ਔਰਤਾਂ ਅਤੇ ਬੱਚੇ ਸ਼ਾਮਲ ਹਨ। ਚਸ਼ਮਦੀਦਾਂ ਨੇ ਇਹ ਜਾਣਕਾਰੀ ਦਿੱਤੀ। ਚਸ਼ਮਦੀਦ ਨੂਰ ਰਹਿਮਤੀ ਨੇ ਦੱਸਿਆ ਕਿ ਹਵਾਈ ਜਹਾਜ਼ ਨੇ ਲੋਕਾਂ ਉੱਤੇ ਉਦੋਂ ਹਮਲਾ ਕੀਤਾ ਜਦੋਂ ਹੇਰਾਤ ਦੇ ਅਦ੍ਰਾਸਕਨ ਜ਼ਿਲ੍ਹੇ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਾਬੁਲ (ਐਨ.ਆਰ.ਆਈ. ਮੀਡਿਆ) : ਅਫ਼ਗਾਨਿਸਤਾਨ ਸਰਕਾਰ ਨੇ ਪੱਛਮੀ ਹੇਰਾਤ ਸੂਬੇ ਵਿੱਚ ਹਵਾਈ ਹਮਲਾ ਕੀਤਾ, ਜਿਸ 'ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਕਈ ਔਰਤਾਂ ਅਤੇ ਬੱਚੇ ਸ਼ਾਮਲ ਹਨ। ਚਸ਼ਮਦੀਦਾਂ ਨੇ ਇਹ ਜਾਣਕਾਰੀ ਦਿੱਤੀ। ਚਸ਼ਮਦੀਦ ਨੂਰ ਰਹਿਮਤੀ ਨੇ ਦੱਸਿਆ ਕਿ ਹਵਾਈ ਜਹਾਜ਼ ਨੇ ਲੋਕਾਂ ਉੱਤੇ ਉਦੋਂ ਹਮਲਾ ਕੀਤਾ ਜਦੋਂ ਹੇਰਾਤ ਦੇ ਅਦ੍ਰਾਸਕਨ ਜ਼ਿਲ੍ਹੇ ਦੀ ਜੇਲ੍ਹ ਤੋਂ ਰਿਹਾਅ ਹੋਏ ਤਾਲਿਬਾਨ ਦੇ ਇੱਕ ਪੁਰਾਣੇ ਲੜਾਕੂ ਦਾ ਸਵਾਗਤ ਕਰਨ ਲਈ ਕਈ ਲੋਕ ਇੱਕਠੇ ਹੋਏ ਸਨ।

ਸੰਬੰਧਿਤ ਖ਼ਬਰਾਂ

ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਇਸ ਹਵਾਈ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਮਰੀਕਾ ਤੇ ਤਾਲਿਬਾਨ ਦੇ ਵਿਚਕਾਰ ਹੋਏ ਸ਼ਾਂਤੀ ਸਮਝੌਤੇ ਦੇ ਦੂਜੇ ਤੇ ਅਹਿਮ ਚਰਨ ਦੇ ਤਹਿਤ ਅੰਤਰ-ਅਫ਼ਗਾਨ ਗੱਲਬਾਤ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਕੈਦਿਆਂ ਦੀ ਰਿਹਾਈ ਦੇ ਤੌਰ ਉੱਤੇ ਗੁਲਾਮ ਨਬੀ ਨੂੰ ਰਿਹਾਅ ਕੀਤਾ ਗਿਆ।ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਇਹ ਹਮਲਾ ਹੋਇਆ ਉਦੋਂ ਜ਼ਿਲ੍ਹੇ ਦੇ ਬਜ਼ੁਰਗ ਅਤੇ ਸ਼ੁਭਚਿੰਤਕ ਨਬੀ ਦਾ ਸਵਾਗਤ ਕਰਨ ਪਹੁੰਚੇ ਹੋਏ ਸੀ। ਹਮਲੇ ਵਿੱਚ ਨਬੀ ਦਾ ਨੌ ਸਾਲਾਂ ਦਾ ਬੇਟਾ ਵੀ ਜ਼ਖ਼ਮੀ ਹੋ ਗਿਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!