|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਮੋਰਚਿਆਂ ਦੇ 100 ਦਿਨ, ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਉਂ ਘੇਰਿਆ

ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ਉਪਰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਮੋਰਚਿਆਂ ਦੇ 100 ਦਿਨ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਨੂੰ ਚੁਫੇਰਿਉਂ ਘੇਰਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ (ਕੇਐੱਮਪੀ) ਤੇ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇਜੀਪੀ) ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾ

NRI Post Desk · 2091 ਦਿਨ ਪਹਿਲਾਂ · ਅੱਪਡੇਟ 2091 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਮੋਰਚਿਆਂ ਦੇ 100 ਦਿਨ, ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਉਂ ਘੇਰਿਆ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ਉਪਰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਮੋਰਚਿਆਂ ਦੇ 100 ਦਿਨ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਨੂੰ ਚੁਫੇਰਿਉਂ ਘੇਰਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ (ਕੇਐੱਮਪੀ) ਤੇ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇਜੀਪੀ) ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਮੋਰਚੇ ਵੱਲੋਂ ਇਹ ਦਿਨ ‘ਕਾਲੇ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਘਰਾਂ, ਦਫ਼ਤਰਾਂ ਤੇ ਸੰਸਥਾਵਾਂ ’ਤੇ ਕਾਲੇ ਝੰਡੇ ਝੁਲਾਏ ਗਏ। ਇਸ ਦੇ ਨਾਲ ਹੀ ਮੋਰਚੇ ਵਿੱਚ ਸ਼ਾਮਲ ਲੋਕ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਕਿਸਾਨ ਆਗੂਆਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਾਮ ਨੂੰ ਸਫ਼ਲ ਬਣਾਉਣ ’ਚ ਸਹਿਯੋਗ ਦੇਣ ਤੇ ਕਿਸੇ ਵੀ ਖੱਜਲ ਖੁਆਰੀ ਤੋਂ ਬਚਣ ਲਈ ਇਸ ਰੂਟ ’ਤੇ ਆਉਣ ਤੋਂ ਗੁਰੇਜ਼ ਕਰਨ। ਆਗੂਆਂ ਨੇ ਕਿਹਾ ਕਿ ਜਾਮ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਪੂਰੀ ਖੁੱਲ੍ਹ ਰਹੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!