|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀਲੰਕਾ 'ਚ ਫਿਰਕੂ ਹਿੰਸਾ ਦਾ ਦੌਰ ਜਾਰੀ, ਅਣਮਿੱਥੇ ਸਮੇਂ ਲਈ ਲੱਗਾ ਕਰਫਿਊ

ਕੋਲੰਬੋ ਡੈਸਕ (ਵਿਕਰਮ ਸਹਿਜਪਾਲ) : ਸ੍ਰੀਲੰਕਾ ਵਿਚ ਈਸਟਰ ਦੌਰਾਨ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭੜਕੀ ਫਿਰਕੂ ਹਿੰਸਾ ਦਾ ਦੌਰ ਹਲੇ ਵੀ ਜਾਰੀ ਹੈ। ਸੋਮਵਾਰ ਰਾਤ ਨੂੰ ਇੱਕ ਦੀ ਮੌਤ ਤੋ ਬਾਅਦ ਲਗਾਤਾਰ ਦੂਜੇ ਦਿਨ ਵੀ ਦੇਸ਼ ਭਰ ਵਿੱਚ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਸ੍ਰੀਲੰਕਾ ਦੇ ਉਤਰੀ ਪੱਛਮੀ ਸੂਬੇ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਲੰਬੋ ਡੈਸਕ (ਵਿਕਰਮ ਸਹਿਜਪਾਲ) : ਸ੍ਰੀਲੰਕਾ ਵਿਚ ਈਸਟਰ ਦੌਰਾਨ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭੜਕੀ ਫਿਰਕੂ ਹਿੰਸਾ ਦਾ ਦੌਰ ਹਲੇ ਵੀ ਜਾਰੀ ਹੈ। ਸੋਮਵਾਰ ਰਾਤ ਨੂੰ ਇੱਕ ਦੀ ਮੌਤ ਤੋ ਬਾਅਦ ਲਗਾਤਾਰ ਦੂਜੇ ਦਿਨ ਵੀ ਦੇਸ਼ ਭਰ ਵਿੱਚ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਸ੍ਰੀਲੰਕਾ ਦੇ ਉਤਰੀ ਪੱਛਮੀ ਸੂਬੇ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ 22 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਫਿਰਕੂ ਹਿੰਸਾ ਦੇ ਚੱਲਦਿਆਂ ਭੀੜ ਨੇ ਮੁਸਲਮਾਨਾਂ ਦੀਆਂ ਦੁਕਾਨਾਂ ਅਤੇ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਮਕਾਨਾਂ ਤੇ ਮਸਜਿਦਾਂ ਵਿਚ ਵੀ ਭੰਨ ਤੋੜ ਕੀਤੀ।

ਸੰਬੰਧਿਤ ਖ਼ਬਰਾਂ

ਸ੍ਰੀਲੰਕਾ ਸਰਕਾਰ ਨੇ ਇਸ ਹਿੰਸਾ ਤੋ ਬਾਅਦ ਮੁੜ ਤੋਂ ਸੋਸ਼ਲ ਮੀਡੀਆ ਉਤੇ ਪਾਬੰਦੀ ਲਗਾ ਦਿੱਤੀ ਹੈ। ਹਿੰਸਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਰੁਵੇਨ ਗੁਨਾਸ਼ੇਖਰਾ ਨੇ ਦੱਸਿਆ ਕਿ ਮੰਗਲਵਾਰ ਨੂੰ ਰਾਤ 9 ਵਜੇ ਤੋਂ ਦੇਸ਼ ਭਰ ਵਿਚ ਕਰਫਿਊ ਲਗਾਇਆ ਗਿਆ ਹੈ, ਇਸ ਤੋਂ ਇਲਾਵਾ ਹਿੰਸਾ ਨੂੰ ਭੜਕਾਉਣ ਵਾਲੇ ਦੋ ਪ੍ਰਮੁੱਖ ਲੋਕਾਂ ਸਮੇਤ 20 ਹੋਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!