|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'CBSE' ਬਾਅਦ ਹੁਣ ਉੱਤਰ ਪ੍ਰਦੇਸ਼ ਨੇ ਕੀਤੀ 12ਵੀ ਦੇ ਪ੍ਰੀਖਿਆ ਰੱਦ

ਉੱਤਰ ਪ੍ਰਦੇਸ਼ (ਦੇਵ ਇੰਦਰਜੀਤ) : ਉੱਪ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ’ਚ ਕੁਝ ਸਮਾਂ ਲੱਗ ਸਕਦਾ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸੀ. ਬੀ. ਐੱਸ. ਈ. ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਸੀ। ਅੱਜ ਅਸੀਂ ਵੀ ਉੱਤਰ ਪ੍ਰਦੇਸ਼ ਦੀ 12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈ

NRI Post Desk · 2002 ਦਿਨ ਪਹਿਲਾਂ · ਅੱਪਡੇਟ 2002 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'CBSE' ਬਾਅਦ ਹੁਣ ਉੱਤਰ ਪ੍ਰਦੇਸ਼ ਨੇ ਕੀਤੀ 12ਵੀ ਦੇ ਪ੍ਰੀਖਿਆ ਰੱਦ
📷 NRI Post Desk

ਉੱਤਰ ਪ੍ਰਦੇਸ਼ (ਦੇਵ ਇੰਦਰਜੀਤ) : ਉੱਪ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ’ਚ ਕੁਝ ਸਮਾਂ ਲੱਗ ਸਕਦਾ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸੀ. ਬੀ. ਐੱਸ. ਈ. ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਸੀ। ਅੱਜ ਅਸੀਂ ਵੀ ਉੱਤਰ ਪ੍ਰਦੇਸ਼ ਦੀ 12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਉੱਤਰ ਪ੍ਰਦੇਸ਼ ਬੋਰਡ ਦੀ 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਵੱਡੀ ਖ਼ਬਰ ਹੈ। ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਬੋਰਡ ਦੀ 12ਵੀਂ ਦੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਹੋਈ ਬੈਠਕ ਵਿਚ ਸਿੱਖਿਆ ਮਹਿਕਮੇ ਨੇ ਉੱਚ ਅਧਿਕਾਰੀ ਵੀ ਸ਼ਾਮਲ ਹੋਏ। ਇਸ ਗੱਲ ਦੀ ਪੁਸ਼ਟੀ ਉੱਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਕੀਤੀ। ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਵੱਧਦੇ ਖ਼ਤਰੇ ਨੂੰ ਵੇਖਦੇ ਹੋਏ ਸੀ. ਬੀ. ਐੱਸ. ਈ. ਸਮੇਤ ਕਈ ਸਟੇਟ ਬੋਰਡ ਨੇ ਵੀ ਆਪਣੀ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ ਨੇ 12ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!