|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਤੋਂ ਬਾਅਦ ਹੁਣ ਪੰਜਾਬ 'ਚ ਡੇਂਗੂ ਦਾ ਖ਼ਤਰਾ

ਚੰਡੀਗੜ੍ਹ (ਦੇਵ ਇੰਦਰਜੀਤ) : ਜ਼ਿਲ੍ਹੇ ਭਰ ’ਚ ਡੇਂਗੂ ਮੱਛਰ ਅਤੇ ਪਲੇਟਲੈੱਟਸ ਦੀ ਘਾਟ ਤੋਂ ਪ੍ਰੇਸ਼ਾਨ ਮਰੀਜ਼ਾਂ ਦੀ ਗਿਣਤੀ ਸੈਂਕੜੇ ਦੇ ਕਰੀਬ ਮੰਨੀ ਜਾ ਸਕਦੀ ਹੈ। ਇਹ ਗਿਣਤੀ ਰੋਜ਼ਾਨਾ ਵੱਧਦੀ ਨਜ਼ਰ ਆ ਰਹੀ ਹੈ। ਡੇਂਗੂ ਬੀਮਾਰੀ ਦੇ ਸ਼ਿਕਾਰ ਹੋ ਚੁੱਕੇ ਲੋਕ ਕੋਰੋਨਾ ਦੇ ਡਰ ਕਾਰਨ ਆਪਣਾ ਇਲਾਜ ਸਿਵਲ ਹਸਪਤਾਲ ਤੋਂ ਕਰਵਾਉਣ ਦੀ ਬਜਾਏ ਗਲੀਆਂ ਮੁਹੱਲਿਆਂ ’ਚ ਮੌਜੂਦ 5ਵੀਂ ਪਾਸ ਡਾਕਟਰ

NRI Post Desk · 2017 ਦਿਨ ਪਹਿਲਾਂ · ਅੱਪਡੇਟ 2017 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਤੋਂ ਬਾਅਦ ਹੁਣ ਪੰਜਾਬ 'ਚ ਡੇਂਗੂ ਦਾ ਖ਼ਤਰਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਜ਼ਿਲ੍ਹੇ ਭਰ ’ਚ ਡੇਂਗੂ ਮੱਛਰ ਅਤੇ ਪਲੇਟਲੈੱਟਸ ਦੀ ਘਾਟ ਤੋਂ ਪ੍ਰੇਸ਼ਾਨ ਮਰੀਜ਼ਾਂ ਦੀ ਗਿਣਤੀ ਸੈਂਕੜੇ ਦੇ ਕਰੀਬ ਮੰਨੀ ਜਾ ਸਕਦੀ ਹੈ। ਇਹ ਗਿਣਤੀ ਰੋਜ਼ਾਨਾ ਵੱਧਦੀ ਨਜ਼ਰ ਆ ਰਹੀ ਹੈ। ਡੇਂਗੂ ਬੀਮਾਰੀ ਦੇ ਸ਼ਿਕਾਰ ਹੋ ਚੁੱਕੇ ਲੋਕ ਕੋਰੋਨਾ ਦੇ ਡਰ ਕਾਰਨ ਆਪਣਾ ਇਲਾਜ ਸਿਵਲ ਹਸਪਤਾਲ ਤੋਂ ਕਰਵਾਉਣ ਦੀ ਬਜਾਏ ਗਲੀਆਂ ਮੁਹੱਲਿਆਂ ’ਚ ਮੌਜੂਦ 5ਵੀਂ ਪਾਸ ਡਾਕਟਰਾਂ ਤੋਂ ਕਰਵਾਉਂਦੇ ਨਜ਼ਰ ਆ ਰਹੇ ਹਨ।

ਸੰਬੰਧਿਤ ਖ਼ਬਰਾਂ

ਪਹਿਲਾਂ ਕੋਰੋਨਾ ਮਹਾਮਾਰੀ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਕੀਤਾ ਹੋਇਆ ਹੈ ਅਤੇ ਹੁਣ ਡੇਂਗੂ ਦੇ ਤਿੱਖੇ ਡੰਗ ਨੇ ਲੋਕਾਂ ਨੂੰ ਬੈੱਡਾਂ ਉੱਪਰ ਲੇਟਣ ਲਈ ਮਜਬੂਰ ਕਰ ਦਿੱਤਾ ਹੈ। ਜ਼ਿਲ੍ਹਾ ਵਾਸੀ ਡੇਂਗੂ ਮੱਛਰ ਅਤੇ ਘੱਟ ਰਹੇ ਪਲੇਟਲੈਟ ਸੈੱਲਾਂ ਤੋਂ ਬਹੁਤ ਪ੍ਰੇਸ਼ਾਨ ਚੱਲ ਰਹੇ ਹਨ, ਜੋ ਆਪਣਾ ਇਲਾਜ ਮਾਹਿਰ ਡਾਕਟਰਾਂ ਤੋਂ ਕਰਵਾਉਣ ਦੀ ਬਜਾਏ ਝੋਲਾ ਛਾਪ ਡਾਕਟਰਾਂ ਤੋਂ ਕਰਵਾ ਰਹੇ ਹਨ। ਅਜਿਹਾ ਕਰਕੇ ਜਿਥੇ ਉਹ ਸਿਹਤ ਵਿਭਾਗ ਦੀਆਂ ਅੱਖਾਂ ’ਚ ਘੱਟਾ ਪਾ ਰਹੇ ਹਨ, ਉਥੇ ਮਰੀਜ਼ਾਂ ਨੂੰ ਲੁੱਟਣ ਦਾ ਬਾਖੂਬੀ ਕੰਮ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਅਨੁਸਾਰ ਡੇਂਗੂ ਮਰੀਜ਼ਾਂ ਦੀ ਗਿਣਤੀ ਇਸ ਵੇਲੇ ਭਾਵੇਂ 5 ਦੱਸੀ ਜਾ ਰਹੀ ਹੈ ਪਰ ਅਸਲ ’ਚ ਡੇਂਗੂ ਅਤੇ ਪਲੇਟਲੈੱਟਸ ਦੀ ਘਾਟ ਤੋਂ ਪ੍ਰੇਸ਼ਾਨ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਅੰਦਰ ਸੈਂਕੜੇ ਦੱਸੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!