|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਸੂਬੇ ਦੇ ਚੋਣ ਕਮਿਸ਼ਨ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਭਾਰਦਵਾਜ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਡੀਸੀ ਬੀ ਸ੍ਰੀਨਿਵਾਸਨ ਨੂੰ ਬਠਿੰਡਾ ਦਾ ਡੀਸੀ ਨਿਯੁਕਤ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਬਦਲੀ ਕੀਤੇ ਡੀਸੀ ਪ੍ਰਨੀਤ ਭਾਰਦਵਾਜ ਨੂੰ ਤੇਲੰਗੁਾਨਾ ਭੇਜ ਦਿੱਤਾ ਹੈ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਸੂਬੇ ਦੇ ਚੋਣ ਕਮਿਸ਼ਨ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਭਾਰਦਵਾਜ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਡੀਸੀ ਬੀ ਸ੍ਰੀਨਿਵਾਸਨ ਨੂੰ ਬਠਿੰਡਾ ਦਾ ਡੀਸੀ ਨਿਯੁਕਤ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਬਦਲੀ ਕੀਤੇ ਡੀਸੀ ਪ੍ਰਨੀਤ ਭਾਰਦਵਾਜ ਨੂੰ ਤੇਲੰਗੁਾਨਾ ਭੇਜ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਦੋਵਾਂ ਅਧਿਕਾਰੀਆਂ ਨੂੰ ਤੁਰੰਤ ਅਹੁਦੇ ਸੰਭਾਲਣ ਦੇ ਆਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਨਵੇਂ ਡੀਸੀ ਦੇ ਚਾਰਜ ਲੈਣ ਤਕ ਐਡੀਸ਼ਨਲ ਡਿਪਟੀ ਕਮਿਸ਼ਨਰ ਡੀਸੀ ਦਾ ਚਾਰਜ ਲੈਣਗੇ।ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਬਠਿੰਡਾ ਦੇ ਡੀਸੀ ਪ੍ਰਨੀਤ ਭਾਰਦਵਾਜ ਖ਼ਿਲਾਫ਼ ਭੇਦਭਾਵ ਦੇ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਉਂਦਿਆਂ ਬੇਨਤੀ ਕੀਤੀ ਸੀ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਇਸ ਅਧਿਕਾਰੀ ਦਾ ਤੁਰੰਤ ਤਬਾਦਲਾ ਕੀਤਾ ਜਾਵੇ।

ਇਸ ਸਾਲ ਸਤੰਬਰ ਵਿਚ ਭਾਰਦਵਾਜ ਦੀ ਸੇਵਾਮੁਕਤੀ ਹੋਣ ਵਾਲੀ ਹੈ ਪਰ ਇਸ ਦੇ ਬਾਵਜੂਦ ਸੱਤਾਧਾਰੀ ਪਾਰਟੀ ਨੇ ਉਸ ਨੂੰ ਇਸ ਅਹਿਮ ਅਹੁਦੇ 'ਤੇ ਲਾਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!