ਜਲੰਧਰ : ਲੋਕਸਭਾ ਹਲਕਾ ਜਲੰਧਰ ਤੋਂ ਕਾਂਗਰਸ ਵੱਲੋਂ ਚੌਧਰੀ ਸੰਤੋਖ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਜਿੱਥੇ ਮੋਹਿੰਦਰ ਸਿੰਘ ਕੇਪੀ ਸਮਰਥਕਾਂ ਵੱਲੋਂ ਲੋਕਰਾਏ ਮੁਹਿੰਮ ਲਗਾਤਾਰ ਜਾਰੀ ਹੈ, ਉੱਥੇ ਕੇਪੀ ਨੂੰ ਟਿਕਟ ਨਾਂ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅੰਦਰ ਵੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਮੋਹਿੰਦਰ ਸਿੰਘ ਕੇਪੀ ਆਜ਼ਾਦ ਤੌਰ 'ਤੇ ਚੋਣ ਮੈਦਾਨ ਵਿਚ ਉੱਤਰਨ, ਬਾਕੀ ਆਖ਼ਰੀ ਫੈਸਲਾ ਮੋਹਿੰਦਰ ਸਿੰਘ ਕੇਪੀ ਨੇ ਆਪ ਲੈਣਾ ਹੈ। ਅੱਜ ਇੰਗਲੈਂਡ ਤੋਂ ਟੈਲੀਫੋਨ ਰਾਹੀਂ ਇਸ ਸਾਰੇ ਮਾਮਲੇ 'ਤੇ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਮੋਹਿੰਦਰ ਸਿੰਘ ਕੇਪੀ ਦੇ ਭਤੀਜੇ ਰਵੀਇੰਦਰ ਸਿੰਘ ਕੇਪੀ ਨੇ ਕਿਹਾ ਕਿ ਕਾਂਗਰਸ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਧੱਕਾ ਕੀਤਾ ਗਿਆ ਹੈ |
ਸੰਬੰਧਿਤ ਖ਼ਬਰਾਂ
ਜਦਕਿ ਉਨ੍ਹਾਂ ਦਾ ਪਰਿਵਾਰ ਪਹਿਲੇ ਦਿਨ ਤੋਂ ਪੰਜਾਬ ਖ਼ਾਸਤੌਰ 'ਤੇ ਦੋਆਬਾ ਖੇਤਰ ਅੰਦਰ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਕਾਰਨ ਵਿੱਚ ਵੱਡਾ ਯੋਗਦਾਨ ਪਾਉਂਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਸਰਦਾਰ ਦਰਸ਼ਨ ਸਿੰਘ ਕੇਪੀ ਨੇ ਆਪਣਾ ਸਾਰਾ ਜੀਵਨ ਪਾਰਟੀ ਦੇ ਨਾਂ ਕਰ ਦਿੱਤਾ। ਉਨ੍ਹਾਂ ਤੋਂ ਬਾਅਦ ਮੋਹਿੰਦਰ ਸਿੰਘ ਕੇਪੀ ਨੇ ਲਗਾਤਾਰ ਪਾਰਟੀ ਦੀ ਸੇਵਾ ਤੇ ਪਾਰਟੀ ਨੂੰ ਮਜ਼ਬੂਤ ਕਰਨ 'ਚ ਵੱਡਾ ਯੋਗਦਾਨ ਪਾਇਆ ਤੇ ਅੱਜ ਪਾਰਟੀ ਨੇ ਉਨ੍ਹਾਂ ਦੇ ਪਰਿਵਾਰ ਨੂੰ ਦਰਕਿਨਾਰ ਕਰ ਸਾਰੀਆਂ ਸੇਵਾਵਾਂ 'ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਦਾ ਸਾਰਾ ਪਰਿਵਾਰ ਜੋ ਕਿ ਵਿਦੇਸ਼ਾਂ 'ਚ ਰਹਿੰਦਾ ਹੈ, ਜਲਦ ਭਾਰਤ ਆ ਰਿਹਾ ਹੈ ਤੇ ਇਸ ਮਾਮਲੇ ਸਬੰਧੀ ਲੋਕਰਾਏ ਮੁਤਾਬਿਕ ਅਗਲਾ ਫੈਸਲਾ ਲਵੇਗਾ।



