|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਮਜੀਠੀਆ 'ਤੇ ਪਰਚਾ ਦਰਜ ਹੋਣ ਮਗਰੋਂ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਹਿੰਦੇ ਮੇਰੇ 'ਤੇ ਵੀ ਕਈ ਪਰਚੇ ਨੇ ਡੱਕ ਦਿਓ ਮੈਨੂੰ ਵੀ ਜੇਲ੍ਹ 'ਚ

ਨਿਊਜ਼ ਡੈਸਕ (ਜਸਕਮਲ) : ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਮਾਮਲੇ 'ਚ ਪਰਚਾ ਦਰਜ ਹੋਣ ਮਗਰੋ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਜਦੋਂ ਪਿਛਲੇ ਦਿਨਾਂ 'ਚ ਤਿੰਨ ਵਾਰ ਡੀਜੀਪੀ ਬਦਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਕਿ ਕਾਂਗਰਸ ਨੇ ਅਜਿਹੀ ਬਦਲਾਖੋਰੀ ਦੀ ਸਿਆਸ

NRI Post Desk · 1801 ਦਿਨ ਪਹਿਲਾਂ · ਅੱਪਡੇਟ 1801 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਜੀਠੀਆ 'ਤੇ ਪਰਚਾ ਦਰਜ ਹੋਣ ਮਗਰੋਂ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਹਿੰਦੇ ਮੇਰੇ 'ਤੇ ਵੀ ਕਈ ਪਰਚੇ ਨੇ ਡੱਕ ਦਿਓ ਮੈਨੂੰ ਵੀ ਜੇਲ੍ਹ 'ਚ
📷 NRI Post Desk

ਨਿਊਜ਼ ਡੈਸਕ (ਜਸਕਮਲ) : ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਮਾਮਲੇ 'ਚ ਪਰਚਾ ਦਰਜ ਹੋਣ ਮਗਰੋ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਜਦੋਂ ਪਿਛਲੇ ਦਿਨਾਂ 'ਚ ਤਿੰਨ ਵਾਰ ਡੀਜੀਪੀ ਬਦਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਕਿ ਕਾਂਗਰਸ ਨੇ ਅਜਿਹੀ ਬਦਲਾਖੋਰੀ ਦੀ ਸਿਆਸਤ ਨਾ ਖੇਡੀ ਹੋਵੇ। ਉਨ੍ਹਾਂ ਕਿਹਾ ਕਿ ਮੇਰੀ ਪਤਨੀ 'ਤੇ ਵੀ ਕਈ ਪਰਚੇ ਦਰਜ ਹਨ। ਮੇਰੇ 'ਤੇ ਵੀ ਸੈਂਕੜੇ ਪਰਚੇ ਹਨ। ਮੈਨੂੰ ਵੀ ਜੇਲ੍ਹੇ ਬੰਦ ਕਰ ਦਿਓ।

ਸੰਬੰਧਿਤ ਖ਼ਬਰਾਂ

ਇਹ ਸਿਰਫ ਬਾਦਲਾਂ ਤੇ ਮਜੀਠੀਆ ਨੂੰ ਜੇਲ੍ਹ ਭੇਜਣ ਲਈ ਕੀਤਾ ਗਿਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਮੈਨੂੰ ਗ੍ਰਿਫਤਾਰ ਕਰ ਲੈਣ। ਬਦਲੇ ਦੀ ਸਿਆਸਤ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੇਰੇ 'ਤੇ ਵੀ ਸੈਂਕੜੇ ਪਰਚੇ ਦਰਜ ਹਨ। ਬਾਦਲ ਨੇ ਕਿਹਾ ਕਿ ਜਦੋਂ ਕੋਈ ਮੁੱਖ ਮੰਤਰੀ ਬਣ ਜਾਂਦਾ ਹੈ ਤਾਂ ਉਹ ਸਭ ਦਾ ਸਾਂਝਾ ਹੁੰਦਾ ਹੈ, ਉਸ ਨੂੰ ਬਦਲਾਖੋਰੀ ਨਹੀਂ ਕਰਨਾ ਚਾਹੀਦੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!