|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਿਰੋਧ ਮਗਰੋਂ ਕੁਲਤਾਰ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਮੁਆਫ਼ੀਨਾਮਾ

ਨਿਊਜ਼ ਡੈਸਕ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮੁਆਫ਼ੀਨਾਮਾ ਦਿੱਤਾ। ਦੇਰ ਰਾਤ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਾਫ਼ੀਨਾਮਾ ਦੇਣ ਪੁੱਜੇ। ਸਕੱਤਰੇਤ ਬੰਦ ਹੋਣ ਦੀ ਸੂਰਤ 'ਚ ਡਿਊਟੀ ’ਤੇ ਮੌਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਨੂੰ ਜਥੇਦਾਰ ਦੇ ਨਾਮ ਦ

NRI Post Desk · 1705 ਦਿਨ ਪਹਿਲਾਂ · ਅੱਪਡੇਟ 1705 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਰੋਧ ਮਗਰੋਂ ਕੁਲਤਾਰ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਿੱਤਾ ਮੁਆਫ਼ੀਨਾਮਾ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮੁਆਫ਼ੀਨਾਮਾ ਦਿੱਤਾ। ਦੇਰ ਰਾਤ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਾਫ਼ੀਨਾਮਾ ਦੇਣ ਪੁੱਜੇ। ਸਕੱਤਰੇਤ ਬੰਦ ਹੋਣ ਦੀ ਸੂਰਤ 'ਚ ਡਿਊਟੀ ’ਤੇ ਮੌਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਨੂੰ ਜਥੇਦਾਰ ਦੇ ਨਾਮ ਦਾ ਇਹ ਮੁਆਫ਼ੀਨਾਮਾ ਦੇਣ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਖਿਮਾ ਯਾਚਨਾ ਦੀ ਅਰਦਾਸ ਕੀਤੀ।

ਸੰਬੰਧਿਤ ਖ਼ਬਰਾਂ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਇਕ ਗਊਸ਼ਾਲਾ ਦੇ ਸਮਾਗਮ 'ਚ ਗਏ ਸਨ, ਉਥੋਂ ਦੀ ਰੀਤ ਮੁਤਾਬਕ ਉਨ੍ਹਾਂ ਦੀ ਦਸਤਾਰ ਦੇ ਨਾਲ ਗਊ ਦੀ ਪੂਛ ਨੂੰ ਛੁਹਾਇਆ। ਉਹ ਅਣਜਾਣੇ ’ਚ ਹੋਈ ਗ਼ਲਤੀ ਦੀ ਮੁਆਫ਼ੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪੁੱਜੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਦਿੱਤੇ ਮੁਆਫ਼ੀਨਾਮੇ 'ਚ ਵੀ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਆਪਣੇ ਧਾਰਮਿਕ ਅਕੀਦੇ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਸਭ ਧਰਮਾਂ ਦਾ ਸਤਿਕਾਰ ਕਰਦਾ ਹੈ ਤੇ ਇਸੇ ਤਹਿਤ ਹੀ ਸੱਦਾ ਮਿਲਣ ਉਪਰੰਤ ਗਊਸ਼ਾਲਾ ਫੇਰੀ ਦੌਰਾਨ ਗਏ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!