ਪਟਿਆਲਾ : ਦੇਸ਼ ਵਿਚ ਤੇਲੰਗਾਨਾ ਸਟੇਟ ਤੋਂ ਬਾਅਦ ਹੁਣ ਪੰਜਾਬ ਵਿਚਲੀਆਂ ਜੇਲ੍ਹਾਂ ਦੇ ਕੈਦੀ ਵੀ ਪੈਟਰੋਲ ਪੰਪ ਚਲਾਉਣਗੇ। ਇਸ ਸਬੰਧੀ ਪੰਜਾਬ ਸਰਕਾਰ ਅਤੇ ਇੰਡੀਅਨ ਆਇਲ ਕੰਪਨੀ ਵਿਚਕਾਰ ਇਕ ਕਰਾਰ ਹੋਇਆ ਹੈ। ਜੇਲ੍ਹ ਦੀ ਜਗ੍ਹਾ 'ਤੇ ਬਣਨ ਵਾਲੇ ਪੈਟਰੋਲ ਪੰਪ 'ਤੇ ਜਿੱਥੇ ਕੈਦੀ ਕੰਮ ਕਰਨਗੇ ਉੱਥੇ ਹੀ ਪੰਪ ਵਿਚ ਹੋਟਲ ਬਣਾ ਕੇ ਜੇਲ੍ਹ ਦੇ ਉਤਪਾਦਾਂ ਦੀ ਵਿਕਰੀ ਵੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਫਿਲਹਾਲ ਪੰਜਾਬ ਦੇ ਪਟਿਆਲਾ ਸ਼ਹਿਰ ਵਿਚ ਪੈਟਰੋਲ ਪੰਪ ਪਾਇਲਟ ਪ੍ਰਾਜੈਕਟ ਦੇ ਤੌਰ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਕਾਮਯਾਬ ਹੋਣ 'ਤੇ ਸੂਬੇ ਦੀਆਂ ਹੋਰਨਾਂ ਜੇਲ੍ਹਾਂ ਦੇ ਬਾਹਰ ਵੀ ਇਸ ਪ੍ਰਾਜੈਕਟ ਨੂੰ ਸਥਾਪਿਤ ਕੀਤਾ ਜਾਵੇਗਾ।
ਸੰਬੰਧਿਤ ਖ਼ਬਰਾਂ
ਪੰਜਾਬ ਸਰਕਾਰ ਅਤੇ ਇੰਡੀਅਨ ਆਇਲ ਕੰਪਨੀ ਨਾਲ ਹੋਏ ਕਰਾਰ ਤਹਿਤ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਨਜ਼ਦੀਕ ਇੰਡੀਅਨ ਆਇਲ ਕੰਪਨੀ ਨੂੰ ਪੈਟਰੋਲ ਪੰਪ ਲਾਉਣ ਲਈ ਜਗ੍ਹਾ ਦਿੱਤੀ ਜਾਵੇਗੀ ਜਿਸ 'ਤੇ ਕੰਪਨੀ ਵੱਲੋਂ ਆਪਣੇ ਖਰਚੇ 'ਤੇ ਪੰਪ ਸਥਾਪਤ ਕੀਤਾ ਜਾਵੇਗਾ। ਇਸ ਪੰਪ ਤੇ ਕੇਂਦਰੀ ਜੇਲ੍ਹ ਦੇ ਕੈਦੀਆਂ ਵੱਲੋਂ ਸੇਵਾ ਨਿਭਾਈ ਜਾਵੇਗੀ। ਪੈਟਰੋਲ ਪੰਪ ਦੇ ਨਾਲ ਇਕ ਵੱਡਾ ਉਲਟ ਆਊਟਲੈੱਟ ਵੀ ਤਿਆਰ ਕੀਤਾ ਜਾਵੇਗਾ ਜਿੱਥੇ ਕਿ ਵੇਰਕਾ ਮਾਰਕਫੈੱਡ ਸਮੇਤ ਜੇਲ੍ਹ ਅੰਦਰ ਤਿਆਰ ਹੁੰਦੇ ਉਤਪਾਦਾਂ ਦੀ ਵਿਕਰੀ ਕੀਤੀ ਜਾਵੇਗੀ।
ਪਟਿਆਲਾ ਸਥਿਤ ਜੇਲ ਟ੍ਰੇਨਿੰਗ ਸਕੂਲ ਦੇ ਇਕ ਸਮਾਗਮ 'ਚ ਪੁੱਜੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਮੁੱਖ ਧਾਰਾ ਵਿਚ ਸ਼ਾਮਲ ਕਰਨ ਅਤੇ ਭਲਾਈ ਦੇ ਕੰਮਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਦਾ ਇਹ ਅਹਿਮ ਉਪਰਾਲਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਟਿਆਲਾ ਸਥਿਤ ਲਾਲ ਯੂਨੀਵਰਸਿਟੀ ਨਾਲ ਵੀ ਕਰਾਰ ਕੀਤਾ ਗਿਆ ਹੈ ਜਿਸ ਦਾ ਅਰਥ ਪੜ੍ਹਾਈ ਵਿਚ ਦਿਲਚਸਪੀ ਦਿਖਾਉਣ ਵਾਲੇ ਲਾਅ ਦੀ ਪੜ੍ਹਾਈ ਵੀ ਕਰ ਸਕਣਗੇ।






