|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪੰਜਾਬ : 2 ਥਾਵਾਂ 'ਤੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਫ਼ਤਿਹਗੜ੍ਹ ਸਾਹਿਬ (ਐਨ.ਆਰ.ਆਈ. ਮੀਡਿਆ) : ਜ਼ਿਲ੍ਹੇ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਵਿਖੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਰਖਾਣ ਵਾਲਾ ਵਿਖੇ ਮੁਲਜ਼ਮ ਵਿਅਕਤੀ ਲਗਭਗ 11 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਪਹੁੰਚਿਆ ਜਿਥੇ ਉਸ ਨੇ ਸੇਵਾਦਾਰ ਨੂੰ ਕਿਹਾ ਕਿ ਉਹ ਦਰ

NRI Post Desk · 2236 ਦਿਨ ਪਹਿਲਾਂ · ਅੱਪਡੇਟ 2236 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ : 2 ਥਾਵਾਂ 'ਤੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
📷 NRI Post Desk

ਫ਼ਤਿਹਗੜ੍ਹ ਸਾਹਿਬ (ਐਨ.ਆਰ.ਆਈ. ਮੀਡਿਆ) : ਜ਼ਿਲ੍ਹੇ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲ੍ਹਾ ਵਿਖੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਰਖਾਣ ਵਾਲਾ ਵਿਖੇ ਮੁਲਜ਼ਮ ਵਿਅਕਤੀ ਲਗਭਗ 11 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਪਹੁੰਚਿਆ ਜਿਥੇ ਉਸ ਨੇ ਸੇਵਾਦਾਰ ਨੂੰ ਕਿਹਾ ਕਿ ਉਹ ਦਰਬਾਰ ਸਾਹਿਬ 'ਚ ਮੱਥਾ ਟੇਕਣਾ ਚਾਹੁੰਦਾ ਹੈ। ਜਦੋਂ ਦਰਸ਼ਨਾਂ ਲਈ ਦਰਬਾਰ ਸਾਹਿਬ ਦਾ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਉਸ ਨੇ ਅੰਦਰ ਜਾਂਦੇ ਸਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਫਾੜ ਕੇ ਬੇਅਦਬੀ ਕੀਤੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਫ਼ਤਿਹਗੜ੍ਹ ਸਾਹਿਬ ਦੇ ਐਸਪੀ ਜਗਜੀਤ ਜੱਲ੍ਹਾ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਦੱਸਿਆ ਕਿ ਬੇਅਦਬੀ ਕਰਨ ਵਾਲੇ ਨੂੰ ਮੌਕੇ 'ਤੇ ਫੜ ਲਿਆ ਗਿਆ ਹੈ ਤੇ ਪਰਚਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ 19 ਸਾਲਾ ਸਹਿਜਵੀਰ ਵਜੋਂ ਹੋਈ ਹੈ ਜੋ ਨਾਭਾ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਨਿੱਜੀ ਜਾਣਕਾਰੀ ਪਤਾ ਕਰਨ 'ਤੇ ਪਟਿਆਲਾ ਦੇ ਇੱਕ ਹਸਪਤਾਲ ਤੋਂ ਪਤਾ ਲੱਗਿਆ ਕਿ ਉਸ ਦਾ ਪਿਛਲੇ ਇੱਕ ਸਾਲ ਤੋਂ ਨਸ਼ਾ ਛਡਾਉਣ ਦਾ ਇਲਾਜ ਚੱਲ ਰਿਹਾ ਸੀ।

ਤਰਖਾਣ ਮਾਜਰਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਕਾਬੂ ਕੀਤੇ ਮੁਲਜ਼ਮ ਨੇ ਖ਼ੁਦ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸਵੇਰੇ ਜ਼ਿਲ੍ਹੇ ਦੇ ਹੀ ਪਿੰਡ ਜੱਲ੍ਹਾ ਵਿਖੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਕੇ ਆਇਆ ਹੈ।ਗੁਰਦੁਆਰਾ ਸਾਹਿਬ ਦੇ ਸੇਵਾਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਅਸੀਂ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਸੀ ਤੇ ਦਰਬਾਰ ਸਾਹਿਬ ਨੂੰ ਜਿੰਦਾ ਲਗਾ ਹੋਇਆ ਸੀ, ਇਸ ਮੌਕੇ ਇੱਕ ਵਿਅਕਤੀ ਆਇਆ ਤੇ ਕਹਿਣ ਲਗਾ ਕਿ ਮੱਥਾ ਟੇਕਣਾ ਹੈ ਤੇ ਅਸੀਂ ਜਿੰਦਾ ਖੋਲ੍ਹ ਦਿੱਤਾ। ਉਸ ਨੇ ਅੰਦਰ ਜਾਂਦੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਾੜ ਦਿੱਤੇ ਤੇ ਉਥੋ ਭੱਜਣ ਲੱਗਾ ਜਿਸ ਨੂੰ ਮੌਕੇ 'ਤੇ ਫੜ੍ਹ ਲਿਆ ਗਿਆ ਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!