|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਮਲੋਟ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਬਲਜਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਅਤੇ ਹਾੜੀ ਦੀਆਂ ਫਸਲਾਂ ਤੋਂ ਜਾਗਰੂਕ ਕਰਨ ਸਬੰਧੀ ਪਿੰਡ ਖਾਨੇ ਕੀ ਢਾਬ ਵਿਖੇ ਕੈਂਪ ਲਗਾਇਆ ਗਿਆ। ਮਲੋਟ ਬਲਾਕ ਖੇਤੀਬਾੜੀ ਅਧਿਕਾਰੀ ਡਾ. ਹਸਨ ਸਿੰਘ ਨੇ ਕਿਸਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਲੋਟ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਬਲਜਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਅਤੇ ਹਾੜੀ ਦੀਆਂ ਫਸਲਾਂ ਤੋਂ ਜਾਗਰੂਕ ਕਰਨ ਸਬੰਧੀ ਪਿੰਡ ਖਾਨੇ ਕੀ ਢਾਬ ਵਿਖੇ ਕੈਂਪ ਲਗਾਇਆ ਗਿਆ। ਮਲੋਟ ਬਲਾਕ ਖੇਤੀਬਾੜੀ ਅਧਿਕਾਰੀ ਡਾ. ਹਸਨ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ, ਡਾ. ਪਰਮਿੰਦਰ ਸਿੰਘ ਏ.ਡੀ.ਓ ਨੇ ਮਿੱਟੀ ਪਾਣੀ ਦੀ ਪਰਖ ਸਬੰਧੀ ਅਤੇ ਹੈਪੀ ਸੀਡਰ ਨਾਲ ਬੀਜੀ ਕਣਕ ਬਾਰੇ ਜਾਣਕਾਰੀ ਦਿੱਤੀ। ਡਾ. ਅਸੀਸ ਸ਼ਰਮਾ ਏ.ਡੀ.ਓ ਕਣਕ ਦੀ ਫਸਲ ਬਾਰੇ ਜਾਣਕਾਰੀ ਦਿੱਤੀ। ਡਾ. ਜਗਤਾਰ ਸ਼ਰਮਾ ਏ.ਈ.ਓ ਨੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਸੰਬੰਧਿਤ ਖ਼ਬਰਾਂ

ਇੰਜੀਨੀਅਰ ਵਿੰਗ ਤੋਂ ਆਏ ਸਤਿੰਦਰ ਸਿੰਘ ਨੇ ਖੇਤੀ ਮਸ਼ੀਨਰੀ ਉਪਰ ਮਿਲਣ ਵਾਲੀ ਸਬਸਿਡੀ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਰਾਮਸ਼ਰਨ ਏ.ਐਸ.ਆਈ ਸੁਰਿੰਦਰ ਸਿੰਘ ਏ.ਐਸ.ਆਈ, ਜਗਮੀਤ ਸਿੰਘ ਬੀ ਟੀ ਐਮ, ਸਰਪੰਚ ਕਿਸੋਰ ਚੰਦ,ਸਾਬਕਾ ਸਰਪੰਚ ਰਘਬੀਰ ਸਿੰਘ, ਸੁਖਮੰਦਰ ਸਿੰਘ, ਜਗਰੂਪ ਸਿੰਘ ਭੁਲੇਰੀਆ, ਰਾਜਬੀਰ ਸਿੰਘ, ਦਲੋਰ ਸਿੰਘ ਹਾਜ਼ਰ ਸਨ। ਇਸ ਕੈਂਪ ਵਿੱਚ ਭੁਲੇਰੀਆ,ਲੱਕੜਵਾਲਾ ਅਤੇ ਝੋਰੜੜ ਦੇ ਕਿਸਾਨਾਂ ਨੇ ਹਿੱਸਾ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!